ਪਿੰਡ ਨੰਗਲ ਫੈਜ਼ਗੜ੍ਹ ’ਚ ਕਰਵਾਇਆ ਗਿਆ ਪਹਿਲਾ ਦਸਤਾਰ ਮੁਕਾਬਲਾ
Sunday, Aug 06, 2023 - 03:47 PM (IST)

ਮੋਹਾਲੀ : ਪਿੰਡ ਨੰਗਲ ਫੈਜ਼ਗੜ੍ਹ ਜ਼ਿਲ੍ਹਾ ਮੋਹਾਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸ ਸਾਲ ਤੱਕ ਦੇ ਬੱਚਿਆਂ ਦਾ ਪਹਿਲਾ ਦਸਤਾਰ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਆਦੇਸ਼ਵੀਰ ਸਿੰਘ ਨੇ ਪਹਿਲਾ, ਪਰਮਿੰਦਰ ਸਿੰਘ ਨੇ ਦੂਜਾ ਅਤੇ ਨਿਸ਼ਾਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਬੱਚਿਆਂ ਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਕਮੇਟੀ ਵੱਲੋਂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨੀ ਸੰਤ ਸਿੰਘ, ਦਵਿੰਦਰ ਸਿੰਘ, ਮਨਿੰਦਰ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਪਿੰਡ ਦੀਆਂ ਹੋਰ ਸੰਗਤਾਂ ਵੀ ਹਾਜਰ ਸਨ।