ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਵਧਾਈ
Monday, Nov 07, 2022 - 03:15 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਫ਼ਲਸਫ਼ੇ ਰਾਹੀਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਪਰਮਾਤਮਾ ਪ੍ਰਤੀ ਸ਼ਰਧਾ, ਪ੍ਰੇਮ, ਪਿਆਰ ਅਤੇ ਆਪਸੀ ਭਾਈਚਾਰੇ ਨਾਲ ਰਹਿਣ ਦੀਆਂ ਸਿੱਖਿਆਵਾਂ ਦਿੱਤੀਆਂ ਅਤੇ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।
ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਸ਼ਾਂਤਮਈ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਾਤ, ਰੰਗ, ਨਸਲ ਤੋਂ ਉੱਪਰ ਉਠ ਕੇ ਆਪਸੀ ਭਾਈਚਾਰੇ, ਮਿਲਵਰਤਨ ਅਤੇ ਭਾਵਨਾ ਨਾਲ ਮਨਾਉਣ ਦੀ ਲੋਕਾ ਨੂੰ ਅਪੀਲ ਕੀਤੀ। ਦੱਸਣਯੋਗ ਹੈ ਕਿ ਭਲਕੇ 8 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।ਪੂਰੇ ਵਿਸ਼ਵ ਵਿੱਚ ਹਰ ਸਾਲ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਗੁਰੂ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।