ਵਿਜੀਲੈਂਸ ਨੇ ਚੁੱਕਿਆ ਪੰਜਾਬ ਪੁਲਸ ਦਾ ਫ਼ਰਾਰ ਥਾਣੇਦਾਰ, ਜਾਣੋ ਕੀ ਹੈ ਪੂਰਾ ਮਾਮਲਾ

08/19/2023 4:44:09 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ.) ਗੁਰਮੀਤ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐੱਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

ਇਹ ਵੀ ਪੜ੍ਹੋ :  ਪੰਜਾਬ-ਹਿਮਾਚਲ ਦੀ ਹੱਦ ’ਤੇ ਬੇਖ਼ੌਫ਼ ਚੱਲ ਰਿਹੈ ਕਾਲਾ ਧੰਦਾ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ. ਐੱਸ. ਆਈ. ਗੁਰਮੀਤ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ. ਐੱਸ. ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ. ਐੱਸ. ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ।

ਇਹ ਵੀ ਪੜ੍ਹੋ : ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਰਾਹਤ, 25 ਅਗਸਤ ਤੱਕ ਸੈਟਲਮੈਂਟ ਕਰਨ ਦਾ ਵੱਡਾ ਮੌਕਾ

ਉਨ੍ਹਾਂ ਦੱਸਿਆ ਕਿ ਉਕਤ ਏ. ਐੱਸ. ਆਈ. ਫ਼ਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ. ਐੱਸ. ਆਈ. ਗੁਰਮੀਤ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਸਰਕਾਰੀ ਬੱਸਾਂ ਦੇ ਟਾਈਮ ਮਿੱਸ ਹੋਣ 'ਤੇ ਐਕਸ਼ਨ 'ਚ ਪੰਜਾਬ ਸਰਕਾਰ, ਕਾਰਵਾਈ ਦੀ ਤਿਆਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News