ਦਿੱਲੀ ਹਵਾਈ ਅੱਡੇ ਲਈ ਵਾਲਵੋ ਬੱਸ ਸਰਵਿਸ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ ''ਚ ਕੀਤਾ ਵਾਧਾ

Wednesday, Dec 21, 2022 - 11:06 AM (IST)

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਕਿਫਾਇਤੀ ਵਾਲਵੋ ਬੱਸ ਸੇਵਾ ਦਾ ਹੁਣ ਤੱਕ 72,378 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ, ਜਿਨ੍ਹਾਂ ਤੋਂ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦੀ ਆਮਦਨ ਹੋਈ ਹੈ।

ਇਹ ਵੀ ਪੜ੍ਹੋ: ਨੰਦੇੜ ਜਾਣ ਵਾਲਿਆਂ ਲਈ ਖ਼ਾਸ ਖ਼ਬਰ, ਭਲਕੇ ਤੇ ਪਰਸੋਂ ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਜੂਨ ਨੂੰ ਪੰਜਾਬ ਤੋਂ ਬੱਸ ਸੇਵਾ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਸੀ। ਉਦੋਂ ਤੋਂ ਪੰਜਾਬ ਰੋਡਵੇਜ/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 25 ਵਾਲਵੋ ਬੱਸਾਂ ਰੋਜ਼ਾਨਾ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚੱਲ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ 15 ਜੂਨ ਤੋਂ 30 ਨਵੰਬਰ ਤੱਕ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਵਿੱਚ 24,302 ਸਵਾਰੀਆਂ ਨੇ ਸਫ਼ਰ ਦਾ ਅਨੰਦ ਲਿਆ ਜਦਕਿ ਪੰਜਾਬ ਰੋਡਵੇਜ/ਪਨਬੱਸ ਦੀਆਂ ਵਾਲਵੋ ਬੱਸਾਂ ਵਿਚ 48,076 ਯਾਤਰੀਆਂ ਨੇ ਸਫ਼ਰ ਕੀਤਾ। ਇਸ ਅਰਸੇ ਦੌਰਾਨ ਇਸ ਰੂਟ ’ਤੇ ਸਰਕਾਰ ਨੇ 13.89 ਕਰੋੜ ਰੁਪਏ ਦੀ ਆਮਦਨ ਜੁਟਾਈ ਹੈ। ਪੀ.ਆਰ.ਟੀ.ਸੀ. ਨੂੰ 2,64,26,775 ਰੁਪਏ ਦੀ ਆਮਦਨ ਹੋਈ ਅਤੇ ਪੰਜਾਬ ਰੋਡਵੇਜ/ਪਨਬੱਸ ਨੇ 11,24,85,155 ਰੁਪਏ ਕਮਾਏ ਹਨ।


Harnek Seechewal

Content Editor

Related News