ਕਾਨੂੰਨ ਅਨੁਸਾਰ ਕੀਤਾ ਜਾ ਰਿਹਾ ਹੈ ਕੰਮ: ਸੁਨੀਲ ਜਾਖੜ

Wednesday, Apr 15, 2026 - 10:03 PM (IST)

ਕਾਨੂੰਨ ਅਨੁਸਾਰ ਕੀਤਾ ਜਾ ਰਿਹਾ ਹੈ ਕੰਮ: ਸੁਨੀਲ ਜਾਖੜ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੇ 'ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ' ਦੇ ਸਿਧਾਂਤ ‘ਤੇ ਅਸਲ 'ਚ ਕੰਮ ਕੀਤਾ ਹੁੰਦਾ, ਤਾਂ ਅੱਜ ਈਡੀ ਜਾਂ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਸੂਬੇ 'ਚ ਆਉਣ ਦੀ ਲੋੜ ਨਾ ਪੈਂਦੀ। 

ਜਾਖੜ ਪੱਤਰਕਾਰਾਂ ਵੱਲੋਂ ਸੰਸਦ ਮੈਂਬਰ ਖ਼ਿਲਾਫ਼ ਈਡੀ ਦੀ ਜਾਂਚ ਬਾਰੇ ਪੁੱਛੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਸੰਬੰਧਿਤ ਵਿਅਕਤੀ ਸਿਰਫ ਸੰਸਦ ਮੈਂਬਰ ਹੀ ਨਹੀਂ, ਸਗੋਂ ਇੱਕ ਨਿੱਜੀ ਯੂਨੀਵਰਸਿਟੀ ਦਾ ਮਾਲਕ ਵੀ ਹੈ। ਹਾਈ ਕੋਰਟ ਦੀਆਂ ਹਾਲੀਆ ਸਖ਼ਤ ਟਿੱਪਣੀਆਂ ਤੋਂ ਬਾਅਦ ਸੰਭਵ ਹੈ ਕਿ ਈਡੀ ਨੇ ਵੀ ਇਸ ਮਾਮਲੇ ‘ਤੇ ਧਿਆਨ ਦਿੱਤਾ ਹੋਵੇ। ਉਨ੍ਹਾਂ ਜਾਂਚ ਪੂਰੀ ਹੋਣ ਤੱਕ ਉਡੀਕ ਕਰਨ ਦੀ ਸਲਾਹ ਦਿੱਤੀ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਗਰੀਬ ਵਿਦਿਆਰਥੀਆਂ ਲਈ ਬਣਾਈ ਗਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਯੋਜਨਾ ਵਿੱਚ ਵੱਡਾ ਘੋਟਾਲਾ ਹੋਇਆ। ਜਾਖੜ ਨੇ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਡਿਵੈਲਪਮੈਂਟ ਕੌਂਸਲ ਦੇ ਨਾਮ ‘ਤੇ ਬਿਨਾਂ ਕਿਸੇ ਸੰਵਿਧਾਨਕ ਅਧਿਕਾਰ ਦੇ ਕੀਤੀਆਂ ਨਿਯੁਕਤੀਆਂ ਦੀ ਜਾਂਚ ਹੋਣੀ ਚਾਹੀਦੀ ਹੈ। 

ਬੀਬੀਐੱਮਬੀ ਮਾਮਲੇ ‘ਤੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਇਕ ਬੂੰਦ ਪਾਣੀ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਪਾਣੀ ਸਿਰਫ ਤਕਨੀਕੀ ਜਾਂ ਪ੍ਰਸ਼ਾਸਨਿਕ ਮਸਲਾ ਨਹੀਂ, ਸਗੋਂ ਭਾਵਨਾਤਮਕ ਮਾਮਲਾ ਹੈ ਅਤੇ ਇਸ ‘ਤੇ ਚਰਚਾ ਕਰਦਿਆਂ ਇਨ੍ਹਾਂ ਭਾਵਨਾਵਾਂ ਦਾ ਆਦਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਨਾਲ ਸੰਬੰਧਿਤ ਕਿਸੇ ਵੀ ਫੈਸਲੇ ਵਿੱਚ ਰਾਜ ਸਰਕਾਰ ਨੂੰ ਨਾਲ ਲੈਣਾ ਲਾਜ਼ਮੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News