ਵਿਰਾਟ-ਅਨੁਸ਼ਕਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ! ਵੀਡੀਓ 'ਚ ਅਨੁਸ਼ਕਾ ਨੇ ਫਲਾਂਟ ਕੀਤਾ 'ਬੇਬੀ ਬੰਪ'

Friday, Nov 10, 2023 - 10:55 AM (IST)

ਵਿਰਾਟ-ਅਨੁਸ਼ਕਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ! ਵੀਡੀਓ 'ਚ ਅਨੁਸ਼ਕਾ ਨੇ ਫਲਾਂਟ ਕੀਤਾ 'ਬੇਬੀ ਬੰਪ'

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਹੇ ਹਨ। ਇਸ ਤੋਂ ਪਹਿਲਾ ਅਨੁਸ਼ਕਾ ਦੀ ਪ੍ਰੈਗਨੈਂਸੀ ਨੂੰ ਲੈ ਕੇ ਆ ਰਹੀਆਂ ਖ਼ਬਰਾਂ ਨੂੰ ਮਹਿਜ਼ ਅਫਵਾਹ ਦੱਸਿਆ ਜਾ ਰਿਹਾ ਸੀ ਪਰ ਹੁਣ ਇਨ੍ਹਾਂ ਸਾਰੀਆਂ ਅਫਵਾਹਾਂ 'ਤੇ ਪੂਰਾ ਵਿਰਾਮ ਲੱਗ ਰਿਹਾ ਹੈ।

Virushka in Bangalore 🧿💘 pic.twitter.com/feLpF35i09

— Alaska • WC Era🏏 (@alaskawhines) November 9, 2023

ਦਰਅਸਲ, ਹੁਣ ਪੁਸ਼ਟੀ ਹੋ ਗਈ ਹੈ ਕਿਅਨੁਸ਼ਕਾ ਅਤੇ ਵਿਰਾਟ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਲਈ ਤਿਆਰ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਅਨੁਸ਼ਕਾ ਸ਼ਰਮਾ ਦਾ 'ਬੇਬੀ ਬੰਪ' ਸਾਫ਼ ਨਜ਼ਰ ਆ ਰਿਹਾ ਹੈ।

PunjabKesari

ਬੈਂਗਲੁਰੂ 'ਚ ਦੀਵਾਲੀ ਸੈਲੀਬ੍ਰੇਟ ਕਰਨ ਪਹੁੰਚੇ ਵਿਰਾਟ-ਅਨੁਸ਼ਕਾ
ਦੱਸ ਦਈਏ ਕਿ ਅਨੁਸ਼ਕਾ ਸ਼ਰਮਾ ਪਤੀ ਵਿਰਾਟ ਕੋਹਲੀ ਨਾਲ ਇਕ ਬੈਂਗਲੁਰੂ 'ਚ ਦੀਵਾਲੀ ਸੈਲੀਬ੍ਰੇਟ ਕਰਨ ਪਹੁੰਚੀ ਹੈ। ਇਸ ਦੌਰਾਨ ਉਹ ਹੋਟਲ ਦੇ ਬਾਹਰ ਪਤੀ ਨਾਲ ਘੁੰਮਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਵਿਰਾਟ ਕੋਹਲੀ ਨੇ ਉਸ ਦਾ ਹੱਥ ਫੜਿਆ ਹੋਇਆ ਹੈ। ਵੀਡੀਓ 'ਚ ਅਨੁਸ਼ਕਾ ਕਾਲੇ ਰੰਗ ਦੀ ਸ਼ਾਰਟ ਫਲੇਅਰਡ ਡਰੈੱਸ ਪਹਿਨੀ ਹੈ, ਜਿਸ 'ਚ ਉਸ ਦਾ ਬੇਬੀ ਬੰਪ ਹਾਈਲਾਈਟ ਹੋ ਰਿਹਾ ਹੈ। ਇਹ ਵੀਡੀਓ ਆਉਣ ਤੁਰੰਤ ਅਨੁਸ਼ਕਾ-ਵਿਰਾਟ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

PunjabKesari

ਇਕ ਬੇਟੀ ਦੇ ਮਾਤਾ-ਪਿਤਾ ਨੇ ਅਨੁਸ਼ਕਾ-ਵਿਰਾਟ
ਦੱਸ ਦਈਏ ਕਿ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਪਹਿਲਾਂ ਹੀ ਇੱਕ ਧੀ ਦੇ ਮਾਤਾ-ਪਿਤਾ ਹਨ। ਉਨ੍ਹਾਂ ਨੇ ਆਪਣੀ ਧੀ ਦਾ ਨਾਂ ਵਾਮਿਕਾ ਰੱਖਿਆ ਹੋਇਆ ਹੈ। ਹੁਣ ਉਨ੍ਹਾਂ ਦੀ ਦੂਜੀ ਪ੍ਰੈਗਨੈਂਸੀ ਦੀ ਖ਼ਬਰ ਆ ਰਹੀ ਹੈ। ਹਾਲਾਂਕਿ ਹਾਲੇ ਤੱਕ ਇਸ ਜੋੜੇ ਵੱਲੋਂ ਇਸ ਖ਼ਬਰ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। 

PunjabKesari

PunjabKesari


author

sunita

Content Editor

Related News