ਉਰਵਸ਼ੀ ਰੌਤੇਲਾ ਨੇ ਸਾਂਝੀ ਕੀਤੀ ਵਿਰਾਟ ਕੋਹਲੀ ਦੀ ਅਜਿਹੀ ਤਸਵੀਰ, ਲੋਕਾਂ ਤੋਂ ਪੁੱਛਿਆ ਅਜੀਬੋ-ਗਰੀਬ ਸਵਾਲ

03/17/2021 5:36:21 PM

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ਹੀ 'ਚ ਉਰਵਸ਼ੀ ਰੌਤੇਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜੋ ਭਾਰਤੀ ਕ੍ਰਿਕੇਟਰ ਵਿਰਾਟ ਕੋਹਲੀ ਦੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਰਵਸ਼ੀ ਨੇ ਲਿਖਿਆ ਕਿ 'ਉਹ ਕਾਫ਼ੀ ਡਰ ਗਏ ਹਨ। ਦਰਅਸਲ ਉਨ੍ਹਾਂ ਦੀ ਮੰਮੀ ਨੇ ਉਨ੍ਹਾਂ ਨੂੰ ਇੱਕ ਮੈਸੇਜ ਭੇਜਿਆ ਹੈ, ਜਿਸ 'ਚ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਉਰਵਸ਼ੀ ਰੌਤੇਲਾ ਨੇ ਪੁੱਛਿਆ ਕਿ ਆਖਿਰ ਉਨ੍ਹਾਂ ਦਾ ਮਕਸਦ ਕੀ ਹੈ। ਉਰਵਸ਼ੀ ਰੌਤੇਲਾ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਪ੍ਰਸ਼ੰਸਕ ਵੀ ਇਸ 'ਤੇ ਬਹੁਤ ਕੁਮੈਂਟਸ ਕਰ ਰਹੇ ਹਨ। ਅਦਾਕਾਰਾ ਉਰਵਸ਼ੀ ਰੌਤੇਲਾ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ 'ਚ ਵਿਰਾਟ ਕੋਹਲੀ ਆਪਣੀ ਮੰਮੀ ਨਾਲ ਰਸੋਈ 'ਚ ਕੰਮ ਕਰਦੇ ਹੋਏ ਨਜ਼ਰ ਆ ਰਹੇ ਹਨ। 

PunjabKesari

ਦੱਸ ਦਈਏ ਕਿ ਇਹ ਵਿਰਾਟ ਕੋਹਲੀ ਦੀ ਪੁਰਾਣੀ ਤਸਵੀਰ ਹੈ, ਜਿਸ ਨੂੰ ਸਾਂਝਾ ਕਰਦੇ ਹੋਏ ਉਰਵਸ਼ੀ ਰੌਤੇਲਾ ਨੇ ਲਿਖਿਆ ਕਿ 'ਹੈਲੋ ਦੋਸਤੋਂ ਮੈਨੂੰ ਤੁਹਾਡੀ ਮਦਦ ਦੀ ਲੋੜ ਹੈ। ਮੇਰੀ ਮੰਮੀ ਮੀਰਾ ਰੌਤੇਲਾ ਨੇ ਇਹ ਤਸਵੀਰ ਮੈਨੂੰ ਭੇਜੀ ਹੈ, ਤੁਹਾਨੂੰ ਕੀ ਲੱਗਦਾ ਹੈ ਕਿ ਉਹ ਮੇਰੇ ਤੋਂ ਕੀ ਕਰਵਾਉਣਾ ਚਾਹੁੰਦੀ ਹੈ।' ਉਨ੍ਹਾਂ ਵੱਲੋਂ ਪੁੱਛੇ ਗਏ ਇਸ ਸਵਾਲ ਦੇ ਜਵਾਬ ਲੋਕ ਦੇ ਰਹੇ ਹਨ।  

PunjabKesari

ਦੱਸ ਦਈਏ ਕਿ ਅਨੁਸ਼ਕਾ ਸ਼ਰਮਾ 11 ਜਨਵਰੀ ਨੂੰ ਇਕ ਨੰਨ੍ਹੀ ਧੀ ਦੀ ਮਾਂ ਬਣੀ ਹੈ। ਵਿਰਾਟ ਤੇ ਅਨੁਸ਼ਕਾ ਨੇ ਆਪਣੀ ਧੀ ਦਾ ਨਾਂ ਵਾਮਿਕਾ ਰੱਖਿਆ ਹੈ। 11 ਮਾਰਚ ਨੂੰ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਲਾਡਲੀ ਪੂਰੇ 2 ਮਹੀਨੇ ਦੀ ਹੋ ਗਈ ਹੈ। ਇਸ ਤੋਂ ਪਹਿਲਾ ਵਿਰਾਟ ਨੇ ਅਨੁਸ਼ਕਾ ਅਤੇ ਵਾਮਿਕਾ ਦੀ ਇਕ ਝਲਕ ਤਸਵੀਰ ਮਹਿਲਾ ਦਿਵਸ ’ਤੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ। ਇਸ ਤਸਵੀਰ ’ਚ ਅਨੁਸ਼ਕਾ ਆਪਣੀ ਧੀ ਵਾਮਿਕਾ ਨੂੰ ਬਾਹਾਂ ’ਚ ਲੈ ਕੇ ਪਿਆਰ ਨਾਲ ਵੇਖ ਰਹੀ ਸੀ। 

ਦੱਸਣਯੋਗ ਹੈ ਕਿ ਅਨੁਸ਼ਕਾ-ਵਿਰਾਟ ਦੀ ਧੀ ‘ਵਾਮਿਕਾ’ ਜਨਮ ਲੈਂਦੇ ਹੀ ਦੇਸ਼ ਦੇ ਸਭ ਤੋਂ ਅਮੀਰ ਸਟਾਰ ਕਿਡਸ ਦੀ ਲਿਸਟ ’ਚ ਸ਼ਾਮਲ ਹੋ ਗਈ ਹੈ। ਰਿਪੋਰਟ ਮੁਤਾਬਕ ਵਾਮਿਕਾ 1250 ਕਰੋੜ ਦੀ ਸੰਪਤੀ ਦੀ ਮਾਲਕਣ ਬਣ ਗਈ ਹੈ। 

 
 
 
 
 
 
 
 
 
 
 
 
 
 
 
 

A post shared by URVASHI RAUTELA 🇮🇳Actor🇮🇳 (@urvashirautela)


 


sunita

Content Editor

Related News