12 ਸਾਲਾ ਮੁੰਡੇ 'ਤੇ ਗੁਆਂਢ 'ਚ ਰਹਿਣ ਵਾਲੀ 4 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਦਾ ਦੋਸ਼
Wednesday, Jun 09, 2021 - 02:32 PM (IST)
ਨੋਇਡਾ- ਨੋਇਡਾ ਜ਼ਿਲ੍ਹੇ ਦੇ ਸਫਰਾਬਾਦ ਪਿੰਡ 'ਚ 12 ਸਾਲਾ ਇਕ ਮੁੰਡੇ 'ਤੇ ਗੁਆਂਢ 'ਚ ਰਹਿਣ ਵਾਲੀ 4 ਸਾਲਾ ਇਕ ਬੱਚੀ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ ਹੈ। ਮਾਮਲੇ ਦੀ ਸ਼ਿਕਾਇਤ ਬੱਚੀ ਦੇ ਪਰਿਵਾਰ ਵਾਲਿਆਂ ਨੇ ਬੀਤੀ ਰਾਤ ਪੁਲਸ ਨੂੰ ਦਿੱਤੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਨੇ ਮੰਗਲਵਾਰ ਰਾਤ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਆਂਢ 'ਚ ਰਹਿਣ ਵਾਲੇ 12 ਸਾਲਾ ਮੁੰਡੇ ਨੇ 4 ਜੂਨ ਨੂੰ ਬੱਚੀ ਨਾਲ ਜਬਰ ਜ਼ਿਨਾਹ ਕੀਤਾ।
ਬੱਚੀ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਘਟਨਾ ਵਾਲੇ ਦਿਨ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਪਰ ਮੌਕੇ 'ਤੇ ਪਹੁੰਚੀ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਸੂਤਰਾਂ ਅਨੁਸਾਰ, ਬੀਤੀ ਰਾਤ ਬੱਚੀ ਦੇ ਪਰਿਵਾਰ ਵਾਲਿਆਂ ਨੇ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਮਾਮਲੇ ਦੀ ਸ਼ਿਕਾਇਤ ਕੀਤੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਬਾਰੇ ਪੁੱਛਣ 'ਤੇ ਸਹਾਇਕ ਪੁਲਸ ਕਮਿਸ਼ਨਰ ਸ਼ਾਮ ਜੀਤ ਸਿੰਘ ਨੇ ਦੱਸਿਆ ਕਿ ਬੱਚੀ ਦੇ ਪਰਿਵਾਰ ਵਾਲਿਆਂ ਨੇ ਮਾਮਲੇ ਦੀ ਸ਼ਿਕਾਇਤ ਦੇਰ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।