ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਬੰਧੀ ਸੋਸ਼ਲ ਮੀਡੀਆ ’ਤੇ ਫੈਲਾਈਆਂ ਖ਼ਬਰਾਂ ਗੁੰਮਰਾਹਕੁੰਨ : ਗਿਆਨੀ ਰਘਬੀਰ ਸਿੰਘ

8/13/2024 12:50:03 PM

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਸੋਸ਼ਲ ਮੀਡੀਆ ’ਤੇ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਲੰਘੇ ਦਿਨੀਂ ਇੰਗਲੈਂਡ ਦੌਰੇ ਦੌਰਾਨ ਉਨ੍ਹਾਂ ਨੂੰ ਕੁਝ ਸਿੰਘ ਮਿਲੇ ਸਨ, ਜਿਨ੍ਹਾਂ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਬੰਧੀ ਸਵਾਲ ਕੀਤੇ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਇਸ ਸਬੰਧ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਦੱਸਿਆ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਣ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫੈਸਲਾ ਨਹੀਂ ਕੀਤਾ ਬਲਕਿ 1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਵਿਚ ਲਿਖਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ‘ਬਸੰਤੀ ਜਾਂ ਸੁਰਮਈ’ ਰੰਗ ਦੇ ਹੋਣੇ ਚਾਹੀਦੇ ਹਨ। ਇਸ ਕਰ ਕੇ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਦਾ ਰੰਗ ਸਹੀ ਕੀਤਾ ਗਿਆ ਹੈ।ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਵਾਲੇ ਨਾਲੇ ਸੱਚਾਈ ਤੋਂ ਦੂਰ ਫੈਲਾਈਆਂ ਜਾ ਰਹੀਆਂ ਖ਼ਬਰਾਂ ਬਿਲਕੁਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ, ਜਿਸ ਤੋਂ ਸੰਗਤ ਪੂਰੀ ਤਰ੍ਹਾਂ ਨਾਲ ਸੁਚੇਤ ਰਹੇ।

ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor Shivani Bassan