ਨਵੀਂ ਦਿੱਲੀ ਸਟੇਸ਼ਨ 'ਤੇ ਮਚੀ ਭਾਜੜ 'ਚ 15 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ

Sunday, Feb 16, 2025 - 03:01 AM (IST)

ਨਵੀਂ ਦਿੱਲੀ ਸਟੇਸ਼ਨ 'ਤੇ ਮਚੀ ਭਾਜੜ 'ਚ 15 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ

ਨਵੀਂ ਦਿੱਲੀ : ਪੀਐੱਮ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਹੋਏ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ ਹੈ। ਇੱਕ ਟਵੀਟ ਵਿੱਚ ਪੀਐੱਮ ਮੋਦੀ ਨੇ ਕਿਹਾ, ''ਮੈਂ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ ਤੋਂ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਸਾਰਿਆਂ ਨਾਲ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ। ਅਧਿਕਾਰੀ ਭਾਜੜ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ।

LG ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ 
ਦਿੱਲੀ ਦੇ LG ਵੀਕੇ ਸਕਸੈਨਾ ਨੇ ਇੱਕ ਟਵੀਟ ਵਿੱਚ ਕਿਹਾ, ''ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਮੁੱਖ ਸਕੱਤਰ ਅਤੇ ਪੁਲਸ ਕਮਿਸ਼ਨਰ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਥਿਤੀ ਨਾਲ ਨਜਿੱਠਣ ਲਈ ਕਿਹਾ ਹੈ। ਸੀਐੱਸ ਨੂੰ ਰਾਹਤ ਕਰਮਚਾਰੀ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਸੀਐੱਸ ਅਤੇ ਸੀਪੀ ਨੂੰ ਸਾਈਟ 'ਤੇ ਰਹਿਣ ਅਤੇ ਰਾਹਤ ਉਪਾਵਾਂ ਨੂੰ ਕੰਟਰੋਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੈਂ ਲਗਾਤਾਰ ਕੰਮਾਂ ਦੀ ਨਿਗਰਾਨੀ ਕਰ ਰਿਹਾ ਹਾਂ।

ਸਟੇਸ਼ਨ 'ਤੇ NDRF ਦੀ ਟੀਮ
ਹਾਦਸੇ ਤੋਂ ਬਾਅਦ NDRF ਦੀ ਟੀਮ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਪਹੁੰਚ ਗਈ ਅਤੇ ਜ਼ਰੂਰੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

author

Sandeep Kumar

Content Editor

Related News