ਅਫ਼ਗਾਨਿਸਤਾਨ ਤੋਂ 55 ਸਿੱਖਾਂ ਤੇ ਹਿੰਦੂਆਂ ਦਾ ਆਖਰੀ ਜਥਾ ਦਿੱਲੀ ਪਹੁੰਚਿਆ, MP ਵਿਕਰਮਜੀਤ ਸਾਹਨੀ ਨੇ ਕੀਤਾ ਸਵਾਗਤ

09/25/2022 7:35:38 PM

ਨਵੀਂ ਦਿੱਲੀ/ਚੰਡੀਗੜ੍ਹ (ਬਿਊਰੋ) : ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਦੇ ਸਾਂਝੇ ਯਤਨਾਂ ਤਹਿਤ ਅਫ਼ਗਾਨਿਸਤਾਨ ਤੋਂ 55 ਸ਼ਰਨਾਰਥੀ ਸਿੱਖਾਂ ਅਤੇ ਹਿੰਦੂਆਂ ਦਾ ਆਖਰੀ ਜਥਾ ਅੱਜ ਨਵੀਂ ਦਿੱਲੀ ਪਹੁੰਚਿਆ। ਇਨ੍ਹਾਂ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਰਾਜ ਸਭਾ ਮੈਂਬਰ ਅਤੇ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਅੰਤਰਰਾਸ਼ਟਰੀ ਮੁਖੀ ਵਿਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਨੂੰ ਜਲਦੀ ਈ-ਵੀਜ਼ੇ ਦਿੱਤੇ ਅਤੇ ਦੋਵਾਂ ਸਰਕਾਰਾਂ ਨੇ ਉਨ੍ਹਾਂ ਨੂੰ ਭਾਰਤ ਪਹੁੰਚਣ ਵਿਚ ਮਦਦ ਕੀਤੀ। ਉਨ੍ਹਾਂ ਵਿਚੋਂ ਬਹੁਤਿਆਂ ਲਈ, ਇਹ ਉਸ ਉਡੀਕ ਦਾ ਅੰਤ ਹੈ, ਜੋ ਅਫ਼ਗਾਨਿਸਤਾਨ ਤੋਂ ਅਮਰੀਕੀ ਫ਼ੌਜਾਂ ਦੀ ਵਾਪਸੀ ਤੋਂ ਬਾਅਦ ਤਾਲਿਬਾਨ ਨੇ ਸੱਤਾ ਸੰਭਾਲਣ ਤੋਂ ਸ਼ੁਰੂ ਹੋਈ ਸੀ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵੱਲੋਂ ਇੱਕ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕੀਤਾ ਗਿਆ ਸੀ, ਜੋ ਅੱਜ ਸ਼ਾਮ 38 ਬਾਲਗਾਂ, 17 ਬੱਚਿਆਂ ਨੂੰ ਲੈ ਕੇ ਪਹੁੰਚੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ

PunjabKesari

ਵਿਕਰਮਜੀਤ ਸਿੰਘ ਨੇ ਕਿਹਾ ਕਿ ਅਸੀਂ ਆਖਰੀ ਜਥੇ ਦੀ ਆਮਦ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ ’ਚ ਸੀ, ਜੋ ਉੱਥੇ ਫਸੇ ਹੋਏ ਸਨ । ਅਸੀਂ ਅਫ਼ਗਾਨਿਸਤਾਨ ਤੋਂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦਾ ਸਮਰਥਨ ਕਰ ਰਹੇ ਹਾਂ ਅਤੇ ਇਨ੍ਹਾਂ ਪਰਿਵਾਰਾਂ ਨੂੰ ਮੁਫ਼ਤ ਕਿਰਾਏ ’ਤੇ ਰਿਹਾਇਸ਼, ਮਹੀਨਾਵਾਰ ਰਿਹਾਇਸ਼ੀ ਖਰਚੇ, ਉਨ੍ਹਾਂ ਨੂੰ ਸਿਖਲਾਈ, ਸਿਹਤ ਬੀਮਾ ਪ੍ਰਦਾਨ ਕਰਕੇ ਅਤੇ ਨੌਜਵਾਨਾਂ ਨੂੰ ਸਿੱਖਿਅਤ ਕਰਕੇ ਲਗਾਤਾਰ ਸਹਾਇਤਾ ਪ੍ਰਦਾਨ ਕਰ ਰਹੇ ਹਾਂ।  ਇਸ ਦਿਸ਼ਾ ’ਚ ਅਸੀਂ ਪਹਿਲਾਂ ਹੀ ‘ਮੇਰਾ ਪਰਿਵਾਰ ਮੇਰੀ ਜ਼ਿੰਮੇਵਾਰੀ’ ਪ੍ਰੋਗਰਾਮ ਚਲਾ ਰਹੇ ਹਾਂ, ਜਿਸ ਤਹਿਤ 543 ਅਫਗਾਨੀ ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ ਪੱਛਮੀ ਦਿੱਲੀ ’ਚ ਸਾਰੀਆਂ ਸਹੂਲਤਾਂ ਪ੍ਰਦਾਨ ਕਰਕੇ ਵਸਾਇਆ ਜਾ ਰਿਹਾ ਹੈ। ਇਨ੍ਹਾਂ ਸ਼ਰਨਾਰਥੀਆਂ ਦੇ ਸਵਾਗਤ ਲਈ ਅੱਜ ਸ਼ਾਮ ਅਫ਼ਗਾਨ ਗੁਰਦੁਆਰਾ ਅਰਜੁਨ ਨਗਰ ’ਚ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਜ਼ਖ਼ਮੀ ਪੰਜਾਬਣ ਦੀ ਹੋਈ ਮੌਤ


Manoj

Content Editor

Related News