''ਆਪ'' ਵਿਧਾਇਕ 14 ਦਿਨ ਲਈ ਜੇਲ ਭੇਜੇ

02/23/2018 1:43:28 AM

ਨਵੀਂ ਦਿੱਲੀ—ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਅਤੇ ਪ੍ਰਕਾਸ਼ ਜਾਰਵਾਲ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਦੋਵਾਂ ਵਿਧਾਇਕਾਂ ਨੂੰ ਤਿਹਾੜ ਜੇਲ ਵਿਚ ਰੱਖਿਆ ਜਾਵੇਗਾ। ਵਿਧਾਇਕਾਂ ਦੀ ਜ਼ਮਾਨਤ ਅਰਜ਼ੀ 'ਤੇ ਸ਼ੁੱਕਰਵਾਰ  ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਅਮਾਨਤੁੱਲਾ ਖਾਨ ਅਤੇ ਪ੍ਰਕਾਸ਼ ਜਾਰਵਾਲ 'ਤੇ ਦਿੱਲੀ ਦੇ ਮੁੱਖ ਸਕੱਤਰ ਨਾਲ ਕੁੱਟ-ਮਾਰ ਕਰਨ ਦਾ ਦੋਸ਼ ਹੈ। ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਓਖਲਾ ਤੋਂ ਵਿਧਾਇਕ ਅਮਾਨਤੁੱਲਾ ਖਾਨ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੇ ਸੋਮਵਾਰ ਰਾਤ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਆਈ. ਏ. ਐੱਸ. ਅੰਸ਼ੂ ਪ੍ਰਕਾਸ਼ ਨਾਲ ਮਾਰਕੁੱਟ ਕੀਤੀ।  'ਆਪ' ਵਿਧਾਇਕ ਅਮਾਨਤੁੱਲਾ ਖਾਨ ਅਤੇ ਪ੍ਰਕਾਸ਼ ਜਾਰਵਾਲ ਦੀ ਗ੍ਰਿਫਤਾਰੀ ਖਿਲਾਫ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਗ੍ਰਹਿ ਮੰਤਰੀ ਰਾਜਨਾਥ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। 'ਆਪ' ਨੇਤਾ ਅਲਕਾ ਲਾਂਬਾ ਦਾ ਕਹਿਣਾ ਹੈ ਕਿ ਬਿਨਾਂ ਸਬੂਤਾਂ ਦੇ ਨੇਤਾਵਾਂ ਨੂੰ ਜੇਲ ਭੇਜਿਆ ਗਿਆ ਹੈ। 
ਅਲਕਾ ਲਾਂਬਾ ਨੇ ਕਿਹਾ ਕਿ ਗ੍ਰਹਿ ਮੰਤਰੀ ਪੱਖਪਾਤ ਦੇ ਆਧਾਰ 'ਤੇ ਕੰਮ ਕਰ ਰਹੇ ਹਨ। ਨੀਰਵ ਮੋਦੀ ਵਰਗੇ ਵਿਅਕਤੀ 'ਤੇ ਵੀ ਐੱਫ. ਆਈ. ਆਰ. ਹੋਈ ਹੈ ਪਰ ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਉਥੇ ਹੀ 'ਆਪ' ਵਿਧਾਇਕਾਂ 'ਤੇ ਗ੍ਰਹਿ ਮੰਤਰੀ ਇਸ ਤਰ੍ਹਾਂ ਦੀ ਕਾਰਵਾਈ ਕਰ ਰਹੇ ਹਨ।  ਦੂਜੇ ਪਾਸੇ ਭਾਜਪਾ ਨੇ ਵੀ ਕੁੱਟ-ਮਾਰ ਦੇ ਵਿਰੋਧ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। 


Related News