ਕੰਗਨਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਨੋਟਿਸ ਜਾਰੀ, ਕਿਸਾਨੀ ਘੋਲ ਨੂੰ ਦੱਸਿਆ ਸੀ 'ਖਾਲਿਸਤਾਨੀ ਅੰਦੋਲਨ'
Thursday, Nov 25, 2021 - 01:48 PM (IST)

ਨਵੀਂ ਦਿੱਲੀ (ਬਿਊਰੋ) - ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਪੈਨਲ ਦੇ ਚੇਅਰਪਰਸਨ ਰਾਘਵ ਚੱਢਾ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਕੰਗਨਾ ਨੂੰ ਇੰਟਰਨੈੱਟ ਮੀਡੀਆ 'ਤੇ ਕਥਿਤ ਨਫ਼ਰਤ ਭਰੀ ਪੋਸਟ ਲਈ ਤਲਬ ਕੀਤਾ ਹੈ।
ਪੈਨਲ ਦੁਆਰਾ ਜਾਰੀ ਇੱਕ ਬਿਆਨ 'ਚ ਕਿਹਾ ਗਿਆ ਹੈ ਕਿ ਕਮੇਟੀ ਨੇ ਕੰਗਨਾ ਰਣੌਤ ਨੂੰ ਉਸ ਦੁਆਰਾ ਪੋਸਟ ਕੀਤੀ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਇੰਸਟਾਗ੍ਰਾਮ ਸਟੋਰੀ ਦਾ ਹਵਾਲਾ ਦਿੰਦੇ ਹੋਏ ਸ਼ਿਕਾਇਤਾਂ ਦੇ ਆਧਾਰ 'ਤੇ 6 ਦਸੰਬਰ ਨੂੰ ਉਸ ਨੂੰ ਤਲਬ ਕਰਨ ਲਈ ਇਕ ਨੋਟਿਸ ਜਾਰੀ ਕੀਤਾ ਹੈ। ਸ਼ਿਕਾਇਤਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਕੰਗਨਾ ਰਣੌਤ ਨੇ ਆਪਣੀ ਸਟੋਰੀ 'ਚ ਸਿੱਖ ਭਾਈਚਾਰੇ ਨੂੰ 'ਖਾਲਿਸਤਾਨੀ ਅੱਤਵਾਦੀ' ਕਰਾਰ ਦਿੱਤਾ ਹੈ। ਇਸ ਨੂੰ ਲੈ ਕੇ ਮੁੰਬਈ 'ਚ ਕੰਗਨਾ ਰਣੌਤ ਖ਼ਿਲਾਫ਼ ਐੱਫ. ਆਈ. ਆਰ. ਵੀ ਦਰਜ ਹੋ ਚੁੱਕੀ ਹੈ।
6 ਦਸੰਬਰ ਨੂੰ ਹੋਣਾ ਪਵੇਗਾ ਪੇਸ਼
ਸੰਮਨ ਮੁਤਾਬਕ, ਅਦਾਕਾਰਾ ਕੰਗਨਾ ਰਣੌਤ ਨੂੰ ਅਗਲੇ ਮਹੀਨੇ 6 ਦਸੰਬਰ ਨੂੰ ਦੁਪਹਿਰ 12 ਵਜੇ ਤੱਕ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ। ਇਸ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਰਾਘਵ ਚੱਢਾ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਦਾ ਸਿੱਖਾਂ ਪ੍ਰਤੀ ਬਿਆਨ ਇਤਰਾਜ਼ਯੋਗ ਹੈ, ਇਸ ਲਈ ਸੰਮਨ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਰ ਮਾਰਗ ਪੁਲਸ ਸਟੇਸ਼ਨ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਅਨੁਸਾਰ, ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਜਿਹੀਆਂ ਪੋਸਟਾਂ ਜਾਣਬੁੱਝ ਕੇ ਪਾਈਆਂ ਗਈਆਂ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਵੀ ਸਾਂਝਾ ਕੀਤਾ ਗਿਆ।
ਕੀ ਹੈ ਪੂਰਾ ਮਾਮਲਾ
ਦਿੱਲੀ ਅਸੈਂਬਲੀ ਦੀ ਪੀਸ ਐਂਡ ਹਾਰਮਨੀ ਕਮੇਟੀ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਕੀਤੀ ਇਕ ਪੋਸਟ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਦਿੱਲੀ ਬਾਰਡਰ 'ਤੇ ਬੈਠੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਖਾਲਿਸਤਾਨੀ ਅੰਦੋਲਨ ਦੱਸਿਆ ਸੀ। ਇਸ ਦੇ ਨਾਲ ਹੀ ਕੰਗਨਾ ਨੇ ਸਿੱਖ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਅਤੇ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਸੀ।
Delhi Assembly's Committee on Peace and Harmony, headed by AAP leader Raghav Chadha, summons actor Kangana Ranaut on December 6, over her alleged remarks on Sikhs pic.twitter.com/QBYJl7eBCd
— ANI (@ANI) November 25, 2021
ਨੋਟ - ਕੰਗਨਾ ਰਣੌਤ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।