2 ਦਿਨ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਆਪਣੇ ਵਫ਼ਦ ਸਮੇਤ ਭਾਰਤ ਤੋਂ ਹੋਏ ਰਵਾਨਾ
Tuesday, Sep 12, 2023 - 06:12 PM (IST)
ਨਵੀਂ ਦਿੱਲੀ (ਭਾਸ਼ਾ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦਾ ਵਫ਼ਦ ਮੰਗਲਵਾਰ ਦੁਪਹਿਰ ਆਪਣੇ ਜਹਾਜ਼ ਵਿਚ ਤਕਨੀਕੀ ਨੁਕਸ ਠੀਕ ਹੋਣ ਤੋਂ ਬਾਅਦ ਭਾਰਤ ਤੋਂ ਰਵਾਨਾ ਹੋ ਗਏ। ਸ਼ੁੱਕਰਵਾਰ ਨੂੰ ਦਿੱਲੀ ਪੁੱਜੇ ਟਰੂਡੋ ਨੇ ਐਤਵਾਰ ਨੂੰ ਰਵਾਨਾ ਹੋਣਾ ਸੀ ਪਰ ਜਹਾਜ਼ 'ਚ ਤਕਨੀਕੀ ਖਰਾਬੀ ਕਾਰਨ ਉਹ ਦੋ ਦਿਨ ਫਸੇ ਰਹੇ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇੱਕ ਸੂਤਰ ਨੇ ਦੱਸਿਆ ਕਿ ਜਹਾਜ਼ ਨੇ ਅੱਜ ਦੁਪਹਿਰ ਕਰੀਬ 1:10 ਵਜੇ ਉਡਾਣ ਭਰੀ। ਟਰੂਡੋ ਨੂੰ ਵਿਦਾਇਗੀ ਦੇਣ ਲਈ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਹਵਾਈ ਅੱਡੇ 'ਤੇ ਮੌਜੂਦ ਸਨ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ ਵਿਚ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਅਤੇ ਸਰਕਾਰ ਵਿਚ ਮੇਰੇ ਸਹਿਯੋਗੀਆਂ ਵੱਲੋਂ ਮੈਂ ਕੈਨੇਡਾ ਦੇ ਮਾਣਯੋਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜੀ20 ਸਿਖਰ ਸੰਮੇਲਨ ਵਿਚ ਉਹਨਾਂ ਦੀ ਮੌਜੂਦਗੀ ਲ਼ਈ ਧੰਨਵਾਦ ਦੇਣ ਲਈ ਅੱਜ ਹਵਾਈ ਅੱਡੇ 'ਤੇ ਸੀ ਅਤੇ ਉਹਨਾਂ ਨੂੰ ਤੇ ਉਹਨਾਂ ਦੇ ਵਫ਼ਦ ਨੂੰ ਸੁਰੱਖਿਅਤ ਘਰ ਵਾਪਸੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉੱਦਮਤਾ, ਹੁਨਰ ਵਿਕਾਸ, ਇਲੈਕਟ੍ਰੋਨਿਕਸ ਅਤੇ ਤਕਨਾਲੋਜੀ ਰਾਜ ਮੰਤਰੀ ਨੇ ਟਰੂਡੋ ਨਾਲ ਆਪਣੀ ਇੱਕ ਫੋਟੋ ਵੀ ਸਾਂਝੀ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ-4 ਦਿਨ ਪਹਿਲਾਂ ਕੈਨੇਡਾ ਪੁੱਜੇ ਜਲੰਧਰ ਦੇ ਮੁੰਡੇ ਦੀ ਮੌਤ, ਖ਼ਬਰ ਸੁਣ ਆਸਮਾਨ ਦਾ ਸੀਨਾ ਚੀਰਨ ਲੱਗੇ ਮਾਂ ਦੇ ਵੈਣ
ਪ੍ਰਧਾਨ ਮੰਤਰੀ ਦਫ਼ਤਰ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਜਹਾਜ਼ ਨੂੰ ਉਡਾਣ ਭਰਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਟਰੂਡੋ ਅਤੇ ਉਨ੍ਹਾਂ ਦੇ ਵਫ਼ਦ ਨੇ ਐਤਵਾਰ ਨੂੰ ਜੀ-20 ਸੰਮੇਲਨ ਤੋਂ ਬਾਅਦ ਦਿੱਲੀ ਤੋਂ ਰਵਾਨਾ ਹੋਣਾ ਸੀ ਪਰ ਜਹਾਜ਼ 'ਚ ਤਕਨੀਕੀ ਖਰਾਬੀ ਕਾਰਨ ਉਹ ਇੱਥੇ ਹੀ ਫਸ ਗਏ। ਬਿਆਨ 'ਚ ਕਿਹਾ ਗਿਆ ਕਿ ਜਹਾਜ਼ ਦੀ ਤਕਨੀਕੀ ਸਮੱਸਿਆ ਨੂੰ ਹੱਲ ਕਰ ਲਿਆ ਗਿਆ ਹੈ। ਜਹਾਜ਼ ਨੂੰ ਉਡਾਣ ਭਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।