ਅਮਰੀਕਾ ਦੀ ਪ੍ਰਥਮ ਮਹਿਲਾ ਜਿਲ ਬਾਈਡੇਨ ਕੋਰੋਨਾ ਪਾਜ਼ੇਟਿਵ, 2 ਦਿਨਾਂ ਬਾਅਦ ਆਉਣਾ ਸੀ ਭਾਰਤ

09/05/2023 10:29:44 AM

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਪਤਨੀ ਅਤੇ ਫਸਟ ਲੇਡੀ ਜਿਲ ਬਾਈਡੇਨ ਦੋ ਦਿਨ ਬਾਅਦ ਭਾਰਤ ਵਿੱਚ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਸਨ। ਇਸ ਤੋਂ ਪਹਿਲਾਂ ਵੀ ਦੋਵਾਂ ਦੀਆਂ ਕੋਵਿਡ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ। ਜਿਸ ਵਿੱਚ ਫਸਟ ਲੇਡੀ ਜਿਲ ਬਾਈਡੇਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਦਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਰਿਪੋਰਟ ਨੈਗੇਟਿਵ ਆਈ ਹੈ। ਹਾਲਾਂਕਿ ਯੂ.ਐੱਸ ਦਫਤਰ ਅਨੁਸਾਰ ਫਸਟ ਲੇਡੀ ਜਿਲ ਬਾਈਡੇਨ ਵਿੱਚ ਕੋਵਿਡ ਦੇ ਕੋਈ ਲੱਛਣ ਨਹੀਂ ਹਨ। ਇਸ ਦੌਰਾਨ ਉਹ ਆਪਣੇ ਘਰ ਡੇਲਾਵੇਅਰ ਰਾਜ ਵਿੱਚ ਸਥਿਤ ਆਪਣੀ ਰਿਹਾਇਸ਼ 'ਤੇ ਹੀ ਰਹਿਣਗੇ। 

ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਫੇਰੀ ਨੂੰ ਲੈ ਕੇ ਉਤਸ਼ਾਹਿਤ, ਸ਼ੀ ਦੇ ਜੀ-20 ਸੰਮੇਲਨ 'ਚ ਸ਼ਾਮਲ ਨਾ ਹੋਣ ਤੋਂ ਨਿਰਾਸ਼ : ਬਾਈਡੇਨ

ਉਸ ਦੇ ਸੰਚਾਰ ਨਿਰਦੇਸ਼ਕ ਨੇ ਇਕ ਬਿਆਨ ਵਿਚ ਕਿਹਾ ਕਿ ਵ੍ਹਾਈਟ ਹਾਊਸ ਦੀ ਮੈਡੀਕਲ ਯੂਨਿਟ ਨੇ ਆਪਣੇ ਨੇੜੇ ਦੇ ਲੋਕਾਂ ਨੂੰ ਸੂਚਿਤ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਫਸਟ ਲੇਡੀ ਜਿਲ ਬਾਈਡੇਨ ਨੇ 7 ਸਤੰਬਰ ਨੂੰ ਭਾਰਤ ਆਉਣਾ ਸੀ। ਵ੍ਹਾਈਟ ਹਾਊਸ ਤੋਂ ਮਿਲੀ ਜਾਣਕਾਰੀ ਮੁਤਾਬਕ ਜੋਅ ਬਾਈਡੇਨ 8 ਸਤੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ। ਫਿਰ ਉਹ 9 ਅਤੇ 10 ਸਤੰਬਰ ਨੂੰ ਜੀ-20 ਸੰਮੇਲਨ ਵਿੱਚ ਸ਼ਿਰਕਤ ਕਰਨਗੇ। ਜਿੱਥੇ ਰਾਸ਼ਟਰਪਤੀ ਜੀ-20 ਦੇ ਹੋਰ ਮੈਂਬਰਾਂ ਨਾਲ ਗਲੋਬਲ ਮੁੱਦਿਆਂ ਦੇ ਹੱਲ ਲੱਭਣ ਲਈ ਵਿਚਾਰਾਂ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana