2022 ਤੱਕ ਕਿਸਾਨਾਂ ਦੀ ਆਮਦਨ ਕਰਾਂਗੇ ਦੁੱਗਣੀ : ਅਨੁਰਾਗ ਠਾਕੁਰ

Friday, Dec 25, 2020 - 11:50 AM (IST)

2022 ਤੱਕ ਕਿਸਾਨਾਂ ਦੀ ਆਮਦਨ ਕਰਾਂਗੇ ਦੁੱਗਣੀ : ਅਨੁਰਾਗ ਠਾਕੁਰ

ਨਵੀਂ ਦਿੱਲੀ/ਹਿਮਾਚਲ ਪ੍ਰਦੇਸ਼- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕਈ ਕਿਸਾਨਾਂ ਨੇ ਨਵੇਂ ਖੇਤੀ ਕਾਨੂੰਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਕੀਤਾ ਹੈ। ਅਸੀਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਾਂਗੇ। ਸਰਕਾਰ ਉਨ੍ਹਾਂ ਕਿਸਾਨਾਂ ਦੀਆਂ ਪਰੇਸ਼ਾਨੀਆਂ ਬਾਰੇ ਗੱਲ ਕਰਨ ਲਈ ਤਿਆਰ ਹੈ, ਜੋ ਵਿਰੋਧ ਕਰ ਰਹੇ ਹਨ। ਅਨੁਰਾਗ ਨੇ ਕਿਹਾ ਕਿ ਗੱਲਬਾਤ ਰਾਹੀਂ ਹੀ ਹੱਲ ਕੱਢਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਸਰਕਾਰ ਨੇ ਕਿਸਾਨਾਂ ਨੂੰ ਫਿਰ ਲਿਖੀ ਚਿੱਠੀ, ਕਿਹਾ- ਗੱਲਬਾਤ ਲਈ ਖੁੱਲ੍ਹੇ ਹਨ ਰਸਤੇ

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੇ 30ਵੇਂ ਦਿਨ ਵੀ ਕਿਸਾਨ ਦਿੱਲ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੀ ਚਿੱਠੀ 'ਤੇ ਰਸਮੀ ਰੂਪ ਨਾਲ ਜਵਾਬ ਦੇਣ ਨੂੰ ਲੈ ਕੇ ਬੈਠਕ ਕਰਨਗੇ। ਕਿਸਾਨਾਂ ਅਤੇ ਸਰਕਾਰ ਨਾਲ ਸਮਝੌਤੇ ਦੀ ਕਵਾਇਦ ਨੂੰ ਲੈ ਕੇ ਪਿਛਲੇ 5 ਦਿਨਾਂ 'ਚ ਸਰਕਾਰ ਦੀ ਇਹ ਦੂਜੀ ਚਿੱਠੀ ਹੈ। ਇਸ ਤੋਂ ਪਹਿਲਾਂ 20 ਦਸੰਬਰ ਨੂੰ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਚਿੱਠੀ ਭੇਜੀ ਸੀ। ਕਿਸਾਨ ਸੰਘਰਸ਼ ਕਮੇਟੀ ਦੀ ਪ੍ਰੈੱਸ ਕਾਨਫੰਰਸ ਅੱਜ 3 ਵਜੇ ਹੋਵੇਗੀ।

ਇਹ ਵੀ ਪੜ੍ਹੋ : ਜਨਮ ਦਿਨ ਵਿਸ਼ੇਸ਼ : ਜਾਣੋਂ ਕਿਵੇਂ ਇਕ ਪੱਤਰਕਾਰ ਤੋਂ ਰਾਜਨੇਤਾ ਬਣੇ ਸਨ ਅਟਲ ਬਿਹਾਰੀ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News