ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ CM ਭਗਵੰਤ ਮਾਨ

Saturday, Apr 15, 2023 - 12:13 PM (IST)

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ CM ਭਗਵੰਤ ਮਾਨ

ਜਲੰਧਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਦਿੱਲੀ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਹਾਲਾਂਕਿ ਇਹ ਜਾਣਕਾਰੀ ਫ਼ਿਲਹਾਲ ਸਾਹਮਣੇ ਨਹੀਂ ਆ ਸਕੀ ਕਿ ਉਨ੍ਹਾਂ ਨੇ ਕੇਜਰੀਵਾਲ ਨਾਲ ਕਿਸ ਮੁੱਦੇ ਨੂੰ ਲੈ ਕੇ ਗੱਲਬਾਤ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘਪਲਾ ਮਾਮਲੇ 'ਚ ਸੀ. ਬੀ. ਆਈ. ਨੇ  ਸੰਮਨ ਜਾਰੀ ਕੀਤੇ ਹਨ ਤੇ ਭਲਕੇ 16 ਅਪ੍ਰੈਲ ਨੂੰ ਪੁੱਛਗਿੱਛ ਲਈ ਸੱਦਿਆ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਆਗੂ ਪੱਬਾਂ ਭਾਰ, CM ਮਾਨ ਨੇ ਮੰਤਰੀਆਂ ਨੂੰ ਵੰਡੀਆਂ ਜ਼ਿੰਮੇਵਾਰੀਆਂ

ਸੀ.ਬੀ.ਆਈ. ਵੱਲੋਂ ਕੇਜਰੀਵਾਲ ਨੂੰ ਸੰਮਨ ਭੇਜੇ ਜਾਣ ਤੋਂ ਬਾਅਦ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਸੀ। ਮਾਨ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਜੀ ਦੀ ਆਵਾਜ਼ ਨੂੰ ਦਬਾਉਣਾ ਬਹੁਤ ਮੁਸ਼ਕਿਲ ਹੈ.. ਸੱਚ ਬੋਲਣ ਵਾਲੇ ਲੋਕਾਂ ਦੇ ਦਿਲਾਂ ’ਚ ਜਗ੍ਹਾ ਬਣਾਉਂਦੇ ਹਨ.. ਲੋਕਾਂ ਦੇ ਦਿਲਾਂ ’ਚੋਂ ਕੋਈ ਕਿਸੇ ਨੂੰ ਡਿਲੀਟ ਨਹੀਂ ਕਰ ਸਕਦਾ.. ਅਸੀਂ ਚੱਟਾਨ ਦੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ।

ਇਹ ਵੀ ਪੜ੍ਹੋ : ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਸਹੂਲਤ


author

Harnek Seechewal

Content Editor

Related News