ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
Saturday, Aug 08, 2026 - 03:20 PM (IST)
ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਛੱਤੀਸਗੜ੍ਹ ਹਾਈ ਕੋਰਟ ਦੇ ਉਸ ਹੁਕਮ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ 2023 ਵਿਚ ਪਾਟਨ ਵਿਧਾਨ ਸਭਾ ਸੀਟ ਤੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਸ਼ੁਰੂਆਤੀ ਪੱਧਰ ’ਤੇ ਹੀ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਸਰਵਉੱਚ ਅਦਾਲਤ ਨੇ ਬਘੇਲ ਨੂੰ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ ਇਹ ਵੀ ਕਿਹਾ ਕਿ ਉਹ ਹਾਈ ਕੋਰਟ ਦੇ ਚੋਣ ਟ੍ਰਿਬਿਊਨਲ ਦੇ ਸਾਹਮਣੇ ਆਪਣੀਆਂ ਸਾਰੀਆਂ ਦਲੀਲਾਂ ਰੱਖਣ ਲਈ ਆਜ਼ਾਦ ਹੋਣਗੇ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨ ਦੇ ਬੈਂਚ ਨੇ ਛੱਤੀਸਗੜ੍ਹ ਹਾਈ ਕੋਰਟ ਦੇ 15 ਜੂਨ ਦੇ ਅੰਤ੍ਰਿਮ ਹੁਕਮ ਨੂੰ ਚੁਣੌਤੀ ਦੇਣ ਵਾਲੀ ਬਘੇਲ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਪੜ੍ਹੋ ਇਹ ਵੀ - 95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
