ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਲਈ ਮੋਦੀ ਸਰਕਾਰ ਨੇ ਕੀਤਾ ਵੱਡਾ ਐਲਾਨ
Friday, Aug 06, 2021 - 11:05 AM (IST)
ਹਮੀਰਪੁਰ/ਨਵੀਂ ਦਿੱਲੀ- ਮੋਦੀ ਸਰਕਾਰ ਨੇ ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਲਈ ਸਿਹਤ ਬੀਮਾ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਦਿੱਤੀ ਹੈ। ਕੇਂਦਰ ਸਰਕਾਰ ਦੇ ਐਲਾਨ ਅਨੁਸਾਰ 18 ਸਾਲ ਦੀ ਉਮਰ ਤੱਕ ਉਨ੍ਹਾਂ ਬੱਚਿਆਂ ਨੂੰ 5 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਦਿੱਤਾ ਜਾਵੇਗਾ, ਜੋ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਅਨਾਥ ਹੋ ਗਏ ਸਨ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਪ੍ਰੀਮੀਅਮ ਦਾ ਭੁਗਤਾਨ ਪ੍ਰਧਾਨ ਮੰਤਰੀ ਨਾਗਰਿਕ ਸਹਾਇਤਾ ਅਤੇ ਐਮਰਜੈਂਸੀ ਸਥਿਤੀ ਰਾਹਤ ਫੰਡ (ਪੀ.ਐੱਮ.-ਕੇਅਰਜ਼) ਤੋਂ ਕੀਤਾ ਜਾਵੇਗਾ।
ਅਨੁਰਾਗ ਠਾਕੁਰ ਨੇ ਭਾਰਤ ਨੂੰ ਆਤਮਨਿਰਭਰ ਬਣਾਉਣ ਲਈ ਕੇਂਦਰ ਵਲੋਂ ਚੁੱਕੇ ਗਏ ਕਦਮਾਂ 'ਤੇ ਇਕ ਸਰਕਾਰੀ ਵੈੱਬਸਾਈਟ ਲਈ ਲਿੰਕ ਨਾਲ ਟਵਿੱਟਰ 'ਤੇ ਯੋਜਨਾ ਦਾ ਵੇਰਵਾ ਪੋਸਟ ਕੀਤਾ ਹੈ। ਅਨੁਰਾਗ ਨੇ ਆਪਣੇ ਟਵੀਟ 'ਚ ਲਿਖਿਆ,''ਕੋਵਿਡ ਤੋਂ ਪ੍ਰਭਾਵਿਤ ਬੱਚਿਆਂ ਦੀ ਦੇਖਭਾਲ ਹੇਤੂ ਚੁੱਕੇ ਗਏ ਕਦਮਾਂ ਅਧੀਨ 18 ਸਾਲ ਤੱਕ ਦੇ ਬੱਚਿਆਂ ਨੂੰ ਆਯੂਸ਼ਮਾਨ ਭਾਰਤ ਦੇ ਅਧੀਨ 5 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਦਿੱਤਾ ਜਾਵੇਗਾ ਅਤੇ ਇਸ ਦੇ ਪ੍ਰੀਮੀਅਮ ਦਾ ਭੁਗਤਾਨ ਪੀ.ਐੱਮ. ਕੇਅਰਜ਼ ਵਲੋਂ ਕੀਤਾ ਜਾਵੇਗਾ।'' ਬੱਚਿਆਂ ਲਈ ਪੀ.ਐੱਮ. ਕੇਅਰਜ਼ ਯੋਜਨਾ 29 ਮਈ 2021 ਨੂੰ ਪੀ.ਐੱਮ. ਮੋਦੀ ਨੇ ਹੀ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ : ਕੋਰੋਨਾ ਕਾਰਨ ਦੇਸ਼ ਭਰ 'ਚ 645 ਬੱਚੇ ਹੋਏ ਅਨਾਥ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ