ਨਨਕਾਣਾ ਸਾਹਿਬ ਜਾਵੇਗਾ ਸਿੱਖ ਜੱਥਾ, ਤਰੁਣ ਚੁੱਘ ਨੇ ਮੋਦੀ ਸਰਕਾਰ ਦੇ ਫ਼ੈਸਲੇ ਦੀ ਕੀਤੀ ਵਡਿਆਈ

11/21/2020 5:32:03 PM

ਚੰਡੀਗੜ੍ਹ/ਨਵੀਂ ਦਿੱਲੀ— ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੀਂ ਪ੍ਰਕਾਸ਼ ਪੁਰਬ ਮੌਕ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਚ ਭਾਰਤ ਤੋਂ ਵਿਸ਼ੇਸ਼ ਸਿੱਖ ਜੱਥਾ ਭੇਜਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦੀ ਵਡਿਆਈ ਕੀਤੀ ਹੈ। ਚੁੱਘ ਨੇ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਜੱਥਾ 27 ਨਵੰਬਰ 2020 ਨੂੰ ਭਾਰਤ ਤੋਂ ਨਨਕਾਣਾ ਸਾਹਿਬ ਜਾਵੇਗਾ ਅਤੇ 1 ਦਸੰਬਰ 2020 ਤੱਕ ਜੱਥਾ ਵਾਪਸ ਆਵੇਗਾ। ਚੁੱਘ ਮੁਤਾਬਕ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਭਾਰਤ-ਪਾਕਿ ਦੇ ਦੁਵੱਲੇ ਪ੍ਰੋਟੋਕਾਲ ਦੇ ਇਕ ਹਿੱਸੇ ਦੇ ਰੂਪ ਇਹ ਜੱਥਾ ਪਾਕਿਸਤਾਨ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਲਾਗ ਦੇ ਮੱਦੇਨਜ਼ਰ ਸਾਰੇ ਸਿਹਤ ਸਬੰਧੀ ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ। ਜੱਥਾ ਅੰਮ੍ਰਿਤਸਰ ਵਿਚ ਵਾਹਗਾ ਸਰਹੱਦ ਰਾਹੀਂ ਰਵਾਨਾ ਹੋਵੇਗਾ। 

PunjabKesari

ਇਹ ਵੀ ਪੜ੍ਹੋ: ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਹਾੜੇ ਮੌਕੇ ਨਨਕਾਣਾ ਸਾਹਿਬ ਜਾਵੇਗਾ ਵਿਸ਼ੇਸ਼ ਸਿੱਖ ਜੱਥਾ

ਚੁੱਘ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਇਹ ਯਕੀਨੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ, ਤਾਂ ਕਿ ਭਾਰਤ ਦੇ ਸਿੱਖ ਨਿਯਮਿਤ ਤੌਰ 'ਤੇ ਪਾਕਿਸਤਾਨ ਦੇ ਗੁਰਧਾਮਾਂ ਵਿਚ ਨਤਮਸਤਕ ਹੋ ਸਕਣ। ਪਾਕਿਸਤਾਨ 'ਚ ਘੱਟ ਗਿਣਤੀ ਸਿੱਖ ਅਤੇ ਹਿੰਦੂ ਮੁਸ਼ਕਲਾਂ ਦਾ ਸਾਹਮਣਾ ਵੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਨਤਮਸਤਕ ਹੋਵੇਗੀ। ਇਸ ਲਈ ਸਰਕਾਰ ਵਲੋਂ ਵਿਸ਼ੇਸ਼ ਜੱਥਾ ਭੇਜਣ ਦੀ ਯੋਜਨਾ ਬਣਾਈ ਗਈ ਹੈ।

ਇਹ ਵੀ ਪੜ੍ਹੋ: ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਦਾਅਵੇ ਤੋਂ ਪਲਟੇ ਸਾਂਪਲਾ


Tanu

Content Editor

Related News