ਪੇਪਰ ਲੀਕ ਮੁੱਦੇ ''ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਅਹਿਮ ਬਿਆਨ

Wednesday, Jul 29, 2026 - 09:49 AM (IST)

ਪੇਪਰ ਲੀਕ ਮੁੱਦੇ ''ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਅਹਿਮ ਬਿਆਨ

ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਵਿਚ ਨੀਟ ਪੇਪਰ ਲੀਕ ਮੁੱਦੇ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਵਿਚ ਭਾਰੀ ਹੰਗਾਮਾ ਦੇਖਣ ਨੂੰ ਮਿਲ ਰਿਹਾ ਹੈ। ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਹੰਗਾਮਾ ਕੀਤਾ ਗਿਆ, ਜਿਸ ਕਾਰਨ ਕਾਰਵਾਈ ਵਾਰ-ਵਾਰ ਮੁਤਲਵੀ ਹੋ ਰਹੀ ਹੈ। ਇਸ ਸਬੰਧ ਵਿਚ ਪੰਜਾਬ ਦੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੇਪਰ ਲੀਕ ਮੁੱਦੇ 'ਤੇ ਚਰਚਾ ਨੂੰ ਲੈ ਕੇ ਮੰਗ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ - 'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ ਨੇ ਗਿਣਾਈ ਖਰਚਿਆਂ ਦੀ LIST

ਗੁਰਜੀਤ ਸਿੰਘ ਔਜਲਾ ਨੇ ਸੰਸਦ ਦੇ ਮਾਨਸੂਨ ਸੈਸ਼ਨ 'ਤੇ ਕਿਹਾ, "ਸਦਨ ਵਿੱਚ ਪੂਰੀ ਵਿਰੋਧੀ ਧਿਰ ਵਲੋਂ ਮੰਗ ਕੀਤੀ ਹੈ ਕਿ ਨੀਟ ਪੇਪਰ ਲੀਕ ਮੁੱਦੇ 'ਤੇ ਸਦਨ ਵਿੱਚ ਚਰਚਾ ਕੀਤੀ ਜਾਵੇ ਅਤੇ ਧਰਮਿੰਦਰ ਪ੍ਰਧਾਨ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਨੀਟ ਪੇਪਰ ਕਰਕੇ ਜਿਹੜੇ ਵਿਦਿਆਰਥੀਆਂ ਨੇ ਆਪਣੀ ਜਾਨ ਦਿੱਤੀ ਹੈ, ਉਸ ਸਬੰਧ ਵਿਚ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਰਾਮ ਮੰਦਰ ਦਾਨ ਚੋਰੀ ਮਾਮਲੇ 'ਤੇ ਵੀ ਬਿਆਨ ਦੇਣਾ ਚਾਹੀਦਾ ਹੈ। ਸਰਕਾਰ ਨੇ ਪੂਰੀ ਸਿੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ ਹੈ... ਸਰਕਾਰ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰ ਰਹੀ ਹੈ। ਵਾਰ-ਵਾਰ ਪੇਪਰਾਂ ਵਿਚ ਚੋਰੀ ਹੋ ਰਹੀ ਹੈ।"

ਪੜ੍ਹੋ ਇਹ ਵੀ - 28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ

ਗੁਰਜੀਤ ਔਜਲਾ ਨੇ ਕਿਹਾ, "...ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਇਸੇ ਤਰਜ਼ 'ਤੇ ਚੱਲ ਰਹੀ ਹੈ। ਪੇਪਰ ਲੀਕ ਹੋਏ ਦੋ ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਜਨਤਾ ਵਲੋਂ ਮੰਤਰੀਆਂ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੋਈ ਨਹੀਂ ਸੁਣ ਰਿਹਾ। ਅਸੀਂ ਇਹ ਮੁੱਦਾ ਉਠਾਇਆ... ਅਸੀਂ ਪੰਜਾਬ ਵਿੱਚ ਜਵਾਬਦੇਹੀ ਦੀ ਮੰਗ ਕਰ ਰਹੇ ਸੀ...।"

ਪੜ੍ਹੋ ਇਹ ਵੀ - 1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ ਅੰਕੜਿਆ ਨੇ ਉਡਾਏ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News