ਦਿੱਲੀ ਹਾਈਕੋਰਟ ਨੇ ਕੇ 'ਆਪ' ਆਗੂਆਂ ਨੂੰ ਜਾਰੀ ਕੀਤਾ ਅਦਾਲਤੀ ਮਾਣਹਾਨੀ ਦਾ ਨੋਟਿਸ

Tuesday, May 19, 2026 - 03:50 PM (IST)

ਦਿੱਲੀ ਹਾਈਕੋਰਟ ਨੇ ਕੇ 'ਆਪ' ਆਗੂਆਂ ਨੂੰ ਜਾਰੀ ਕੀਤਾ ਅਦਾਲਤੀ ਮਾਣਹਾਨੀ ਦਾ ਨੋਟਿਸ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਇੱਕ ਅਹਿਮ ਸੁਣਵਾਈ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ (AAP) ਦੇ ਹੋਰ ਕਈ ਪ੍ਰਮੁੱਖ ਆਗੂਆਂ ਨੂੰ ਅਦਾਲਤੀ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਇਹ ਕਾਰਵਾਈ ਹਾਈ ਕੋਰਟ ਦੀ ਮਹਿਲਾ ਜੱਜ, ਜਸਟਿਸ ਸਵਰਨ ਕਾਂਤ ਸ਼ਰਮਾ ਦੇ ਖਿਲਾਫ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਇਤਰਾਜ਼ਯੋਗ ਪੋਸਟਾਂ ਪਾਉਣ ਦੇ ਮਾਮਲੇ ਵਿੱਚ ਕੀਤੀ ਗਈ ਹੈ। ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਰਵਿੰਦਰ ਡੁਡੇਜਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ 'ਆਪ' ਆਗੂਆਂ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਲਈ ਤੈਅ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shubam Kumar

Content Editor

Related News