ਵੱਡੀ ਖ਼ਬਰ : 'ਦੀਪ ਸਿੱਧੂ' ਦੀ ਅਚਾਨਕ ਵਿਗੜੀ ਸਿਹਤ, ਅਣਪਛਾਤੇ ਨੇ ਦਿੱਤਾ ਸ਼ੱਕੀ ਪਦਾਰਥ
Tuesday, Jun 15, 2021 - 09:53 AM (IST)

ਚੰਡੀਗੜ੍ਹ : ਅਦਾਕਾਰ ਤੋਂ ਸਮਾਜਿਕ ਕਾਰਕੁੰਨ ਬਣੇ ਦੀਪ ਸਿੱਧੂ ਦੀ ਸਿਹਤ ਅਚਾਨਕ ਵਿਗੜ ਗਈ ਹੈ। ਇਸ ਸਬੰਧੀ ਜਾਣਕਾਰੀ ਦੀਪ ਸਿੱਧੂ ਵੱਲੋਂ ਖ਼ੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ। ਦੀਪ ਸਿੱਧੂ ਨੇ ਆਪਣੀ ਪੋਸਟ 'ਚ ਇਸ ਬਾਰੇ ਦੱਸਦਿਆਂ ਲਿਖਿਆ ਹੈ ਕਿ ਕਿਸੇ ਨੇ ਮੈਨੂੰ ਕੁੱਝ ਸ਼ੱਕੀ ਪਦਾਰਥ ਦੇ ਕੇ ਨਸ਼ੇ ਦਿੱਤੇ ਹਨ, ਜਿਸ ਕਾਰਨ ਮੈਨੂੰ ਠੀਕ ਮਹਿਸੂਸ ਨਹੀਂ ਹੋ ਰਿਹਾ।
ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਇਹ ਕੌਣ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਇੱਥੇ ਸਾਰੀਆਂ ਸਿਆਸੀ ਅਤੇ ਸਮਾਜਿਕ ਸਮੱਸਿਆਵਾਂ ਦੇ ਖ਼ਿਲਾਫ਼ ਇਕੱਲਾ ਖੜ੍ਹਾ ਹਾਂ।
ਹੁਣ ਮੇਰੀ ਸੁਰੱਖਿਆ ਅਤੇ ਸਕਿਓਰਿਟੀ ਮੇਰੇ ਪਰਿਵਾਰ ਲਈ ਇਕ ਗੰਭੀਰ ਚਿੰਤਾ ਬਣ ਗਈ ਹੈ (ਮੈਂ ਇਸ ਨੂੰ ਮੌਜੂਦਾ ਹਕੀਕਤ ਨੂੰ ਦਰਸਾਉਣ ਲਈ ਸਾਂਝਾ ਕਰ ਰਿਹਾ ਹਾਂ, ਜੋ ਮੈਂ ਆਪਣੇ ਆਪ ਪਹਿਲਾਂ ਨਹੀਂ ਸਮਝਿਆ)..ਵਾਹਿਗੁਰੂ ਸਾਨੂੰ ਸਾਰਿਆਂ ਨੂੰ ਅਸੀਸ ਦੇਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ