ਕਿਸਾਨੀ ਘੋਲ: ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਹੁਣ ਪੀਣਗੇ ‘ਪੰਜਾਬ ਦਾ ਪਾਣੀ’

01/31/2021 6:39:43 PM

ਨਵੀਂ ਦਿੱਲੀ/ਸੰਗਰੂਰ— ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨ ਅੰਦੋਲਨ ਜਾਰੀ ਹੈ। ਗਾਜ਼ੀਪੁਰ ਸਰਹੱਦ ’ਤੇ ਵੱਡੀ ਗਿਣਤੀ ’ਚ ਕਿਸਾਨ ਡਟੇ ਹੋਏ ਹਨ। ਇਸ ਤੋਂ ਇਲਾਵਾ ਸਿੰਘੂ ਸਰਹੱਦ ’ਤੇ ਵੀ ਕਿਸਾਨ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨੀ ਘੋਲ ਅੱਜ 65ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਗਾਜ਼ੀਪੁਰ ਤੋਂ ਇਲਾਵਾ ਸਿੰਘੂ ਸਰਹੱਦ ’ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦਰਮਿਆਨ ਸਰਹੱਦਾਂ ’ਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਹੈ।

ਇਹ ਵੀ ਪੜ੍ਹੋ: ‘ਮਨ ਕੀ ਬਾਤ’ ’ਚ PM ਮੋਦੀ ਬੋਲੇ- 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਦੇਸ਼ ਬਹੁਤ ਦੁਖੀ ਹੋਇਆ

ਪੰਜਾਬ ਅਤੇ ਹਰਿਆਣਾ ਤੋਂ ਲੋਕ ਅੰਦੋਲਨ ਵਿਚ ਸ਼ਾਮਲ ਹੋਣ ਆ ਰਹੇ ਹਨ। ਭਾਵੇਂ ਹੀ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਡਾਹ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਆਮ ਲੋਕਾਂ ਦਾ ਕਿਸਾਨਾਂ ਨੂੰ ਸਹਿਯੋਗ ਜਾਰੀ ਹੈ। ਵੱਡੇ ਪੱਧਰ ’ਤੇ ਲੋਕਾਂ ਸੰਘਰਸ਼ ’ਚ ਜੁੱਟੇ ਕਿਸਾਨਾਂ ਦਾ ਸਹਿਯੋਗ ਕਰ ਰਹੇ ਹਨ। 

ਇਹ ਵੀ ਪੜ੍ਹੋ: ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੇ ਬੰਨ੍ਹੀ ‘ਕੇਸਰੀ ਪੱਗ’, ਦਿੱਤਾ ਖ਼ਾਸ ਸੁਨੇਹਾ

ਇਸ ਦਰਮਿਆਨ ਸਰਹੱਦਾਂ ’ਤੇ ਕੁਝ ਤਰ੍ਹਾਂ ਦਾ ਸਾਮਾਨ ਵੀ ਨਹੀਂ ਲੈ ਕੇ ਜਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ’ਚੋਂ ਪਾਣੀ ਦੀ ਸਮੱਸਿਆ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਆ ਰਹੀ ਹੈ ਪਰ ਪੰਜਾਬ ਦੇ ਲੋਕਾਂ ਵਲੋਂ ਪਾਣੀ ਦੀ ਸਮੱਸਿਆ ਨੂੰ ਖਤਮ ਕਰਨ ਲਈ ਉਪਰਾਲਾ ਕੀਤਾ ਜਾ ਰਿਹਾ ਹੈ। ਸੰਗਰੂਰ ਦੇ ਨੌਜਵਾਨਾਂ ਵਲੋਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਸੀ, ਜਿਸ ’ਚ ਲਿਖਿਆ ਗਿਆ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਪਾਣੀ ਦੀ ਸਮੱਸਿਆ ਹੈ।

ਇਹ ਵੀ ਪੜ੍ਹੋ: ਗਾਜ਼ੀਪੁਰ ਸਰਹੱਦ ’ਤੇ ਅੰਦੋਲਨ ਤੇਜ਼, ਵੱਡੀ ਗਿਣਤੀ ’ਚ ਜੁੱਟੇ ਕਿਸਾਨ

ਨੌਜਵਾਨਾਂਦੀ ਇਸ ਪੋਸਟ ਨੂੰ ਸੰਗਰੂਰ ਦੇ ਲੋਕਾਂ ਵਲੋਂ ਵੱਡੇ ਪੱਧਰ ’ਤੇ ਹੁੰਗਾਰਾ ਮਿਲਿਆ ਹੈ। ਉਨ੍ਹਾਂ ਨੂੰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਸੰਗਰੂਰ ’ਚ ਨੌਜਵਾਨਾਂ ਵਲੋਂ ਇਕੱਠੇ ਹੋ ਕੇ ਪਾਣੀ ਦਾ ਪ੍ਰਬੰਧ ਕੀਤਾ ਗਿਆ। ਲੋਕ ਆਪ ਮੁਹਾਰੇ ਅੱਗੇ ਹੋ ਕੇ ਪਾਣੀ ਦੀਆਂ ਬੋਤਲਾਂ ਲੈ ਕੇ ਪਹੁੰਚ ਰਹੇ ਹਨ। ਨੌਜਵਾਨਾਂ ਦਾ ਕਹਿਣਾ ਕਿ ਸੰਘਰਸ਼ ’ਚ ਪੂਰਾ ਸਹਿਯੋਗ ਕੀਤਾ ਜਾਵੇ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਜਿੱਤ ਕੇ ਹੀ ਘਰਾਂ ਨੂੰ ਪਰਤਣਗੇ।

Tanu

This news is Content Editor Tanu