‘ਆਪ’ ਨੇਤਾ ਰਾਘਵ ਚੱਢਾ ਦੀ ਮੁਅੱਤਲੀ ’ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ

Monday, Oct 30, 2023 - 09:45 AM (IST)

‘ਆਪ’ ਨੇਤਾ ਰਾਘਵ ਚੱਢਾ ਦੀ ਮੁਅੱਤਲੀ ’ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ (ਭਾਸ਼ਾ) : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਰਾਘਵ ਚੱਢਾ ਨੂੰ ਰਾਜ ਸਭਾ ’ਚੋਂ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ ਖ਼ਿਲਾਫ਼ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ 16 ਅਕਤੂਬਰ ਨੂੰ ਚੱਢਾ ਦੀ ਪਟੀਸ਼ਨ ’ਤੇ ਰਾਜ ਸਭਾ ਸਕੱਤਰੇਤ ਨੂੰ ਜਵਾਬ ਦੇਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਇਸ ਮੁੱਦੇ ’ਤੇ ਫ਼ੈਸਲਾ ਕਰਨ ਲਈ ਅਟਾਰਨੀ ਜਨਰਲ ਆਰ ਵੈਂਕਟਾਰਮਨੀ ਤੋਂ ਸਹਾਇਤਾ ਵੀ ਮੰਗੀ ਹੈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ, ਹੋਰ ਵਧੀਆਂ ਵਿਧਾਇਕ ਦੀਆਂ ਮੁਸ਼ਕਲਾਂ

ਬੈਂਚ ਨੇ ‘ਆਪ’ ਨੇਤਾ ਵੱਲੋਂ ਪੇਸ਼ ਸੀਨੀਅਰ ਵਕੀਲ ਰਾਕੇਸ਼ ਦ੍ਰਿਵੇਦੀ ਅਤੇ ਸ਼ਾਦਨ ਫਰਾਸਤ ਦੀ ਇਸ ਦਲੀਲ ’ਤੇ ਗੌਰ ਕੀਤਾ ਕਿ ਮੁਅੱਤਲੀ ਉਸ ਸੈਸ਼ਨ ਤੋਂ ਅੱਗੇ ਦੀ ਮਿਆਦ ਲਈ ਨਹੀਂ ਹੋ ਸਕਦੀ, ਜਿਸ ’ਚ ਮੈਂਬਰ ਨੂੰ ਮੁਅੱਤਲ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਸੀ। ਰਾਜ ਸਭਾ ’ਚ 11 ਅਗਸਤ ਨੂੰ ਉਪਰਲੇ ਸਦਨ ਦੇ ਨੇਤਾ ਪਿਊਸ਼ ਗੋਇਲ ਨੇ ਚੱਢਾ ਨੂੰ ਮੁਅੱਤਲ ਕੀਤੇ ਜਾਣ ਦਾ ਪ੍ਰਸਤਾਵ ਪੇਸ਼ ਕੀਤਾ ਸੀ, ਜਿਸ ਨੂੰ ਸਦਨ ਨੇ ਸਵੀਕਾਰ ਕਰ ਲਿਆ ਸੀ।

ਇਹ ਵੀ ਪੜ੍ਹੋ : ਪਹਿਲਾਂ ਰੋਲ਼ੀ ਕੁੜੀ ਦੀ ਪੱਤ, ਫਿਰ ਬਣਾਈ ਵੀਡੀਓ, ਹੁਣ ਅਮਰੀਕਾ ਪਹੁੰਚ ਕਰ 'ਤਾ ਇੱਕ ਹੋਰ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News