ਪਾਕਿਸਤਾਨ ’ਚ ਜਮੀਅਤ ਉਲੇਮਾ-ਏ-ਇਸਲਾਮ-ਫ਼ਜ਼ਲ ਦੇ ਮੁਖੀ ਦੇ ਕਾਫ਼ਲੇ ’ਤੇ ਹਮਲਾ

01/02/2024 10:48:50 AM

ਨਵੀਂ ਦਿੱਲੀ (ਅਨਸ)- ਪਾਕਿਸਤਾਨ ਦੀ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਦੇ ਕਾਫਲੇ ਨੂੰ ਡੇਰਾ ਇਸਮਾਈਲ ਖਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਨਿਸ਼ਾਨਾ ਬਣਾਇਆ। ਮੀਡੀਆ ਰਿਪੋਰਟਾਂ ’ਚ ਇਹ ਗੱਲ ਕਹੀ ਗਈ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਹਮਲਾਵਰਾਂ ਨੇ ਦੋ ਪਾਸਿਆਂ ਤੋਂ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਬਾਰੀ ਕੀਤੀ।

ਇਹ ਵੀ ਪੜ੍ਹੋ: ਬ੍ਰਿਟਿਸ਼ ਸਿੱਖ ਔਰਤ 'ਪੋਲਰ ਪ੍ਰੀਤ' ਨੇ ਫਿਰ ਰਚਿਆ ਇਤਿਹਾਸ, ਬਣਾਇਆ ਸਭ ਤੋਂ ਤੇਜ਼ ਸੋਲੋ ਸਕੀਇੰਗ ਦਾ ਰਿਕਾਰਡ

ਖੁਸ਼ਕਿਸਮਤੀ ਨਾਲ ਮੌਲਾਨਾ ਫਜ਼ਲੁਰ ਰਹਿਮਾਨ ਸਮੇਤ ਸਾਰੇ ਸੁਰੱਖਿਅਤ ਬਚ ਗਏ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਫਜ਼ਲੁਰ ਆਪਣੀ ਚੋਣ ਮੁਹਿੰਮ ਦੇ ਹਿੱਸੇ ਵਜੋਂ ਡੇਰਾ ਇਸਮਾਈਲ ਖਾਨ ਵਿੱਚੋਂ ਲੰਘ ਰਿਹਾ ਸੀ ਜਦੋਂ ਉਸ ਉੱਤੇ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ ਫਜ਼ਲ ਸਫਲਤਾਪੂਰਵਕ ਅਬਦੁਲ ਖੇਲ ਸਥਿਤ ਆਪਣੇ ਜੱਦੀ ਘਰ ਪਹੁੰਚ ਗਿਆ, ਜਿੱਥੇ ਉਹ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਉਲੇਮਾ ਦੇ ਬੁਲਾਰੇ ਅਸਲਮ ਗੌਰੀ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਕਾਇਰਾਨਾ ਕਾਰਵਾਈ ਦੱਸਿਆ।

ਇਹ ਵੀ ਪੜ੍ਹੋ: ਜਾਪਾਨ 'ਚ ਭੂਚਾਲ ਨਾਲ ਤਬਾਹੀ, 7 ਘੰਟਿਆਂ 'ਚ ਲੱਗੇ 60 ਝਟਕੇ, ਹੁਣ ਤੱਕ 13 ਲੋਕਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

 


 

cherry

This news is Content Editor cherry