ਦਿੱਲੀ ਕਮੇਟੀ ਵਲੋਂ ਕੰਗਨਾ ਰਣੌਤ ਖ਼ਿਲਾਫ਼ ਪਟਿਆਲਾ ਹਾਊਸ ਕੋਰਟ ’ਚ ਕੇਸ ਦਾਇਰ

03/06/2021 11:34:19 AM

ਜਲੰਧਰ (ਚਾਵਲਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ਼ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ਼ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੰਗਨਾ ਵਿਰੁੱਧ156/13 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ਼ ਫਿਰਕੂ ਨਫ਼ਰਤ ਭੜਕਾਉਣ ਅਤੇ ਉਨ੍ਹਾਂ ਨੂੰ ਅੱਤਵਾਦੀ ਦੱਸਣ ਲਈ ਦਾਇਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਕੇਸ ਦੀ ਸੁਣਵਾਈ 10 ਮਾਰਚ ਲਈ ਤੈਅ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੰਗਨਾ ਨੇ ਟਵੀਟ ਵਿਚ ਦਾਅਵਾ ਕੀਤਾ ਸੀ ਕਿ ਜਿਹੜੇ ਲੋਕਾਂ ਨੇ ਸੀ. ਏ. ਏ. ਬਾਰੇ ਗੁੰਮਰਾਹਕੁੰਨ ਜਾਣਕਾਰੀ ਤੇ ਅਫ਼ਵਾਹਾਂ ਫੈਲਾਈਆਂ ਸਨ ਅਤੇ ਦੰਗੇ ਭੜਕਾਏ ਸਨ, ਇਹੋ ਲੋਕ ਹੁਣ ਕਿਸਾਨ ਬਿੱਲਾਂ ਬਾਰੇ ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਹਨ ਤੇ ਦੇਸ਼ ਵਿਚ ਅੱਤਵਾਦ ਫੈਲਾ ਰਹੇ ਹਨ, ਇਹ ਲੋਕ ਅੱਤਵਾਦੀ ਹਨ। ਇਹ ਗੱਲ ਤੁਸੀਂ ਸਾਰੇ ਜਾਣਦੇ ਹੋ।

ਇਹ ਵੀ ਪੜ੍ਹੋ : ਸਿਰਸਾ ਨੇ ਕੰਗਨਾ ਰਣੌਤ ਨੂੰ ਭੇਜਿਆ ਕਾਨੂੰਨੀ ਨੋਟਿਸ, ਕਿਹਾ- ਬਿਨਾਂ ਸ਼ਰਤ ਮੰਗੋ ਮੁਆਫ਼ੀ

PunjabKesari

ਉਨ੍ਹਾਂ ਨੇ ਦੱਸਿਆ ਕਿ ਇਹ ਟਵੀਟ ਬੇਹੱਦ ਇਤਰਾਜ਼ਯੋਗ, ਬਦਨਾਮ ਕਰਨ ਵਾਲਾ ਤੇ ਕਿਸਾਨਾਂ ਨੂੰ ਦੇਸ਼ ਵਿਰੋਧੀ ਕਰਾਰ ਦੇਣ ਵੱਲ ਸੇਧਤ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਡੀ. ਸੀ. ਪੀ. ਨਵੀਂ ਦਿੱਲੀ ਕੋਲ ਕੰਗਨਾ ਦੇ ਖਿਲਾਫ਼ ਸ਼ਿਕਾਇਤ ਦਿੱਤੀ ਸੀ ਅਤੇ ਮੰਗ ਕੀਤੀ ਸੀ ਕਿ ਸਾਡੀ ਸ਼ਿਕਾਇਤ ਦੇ ਆਧਾਰ ’ਤੇ ਉਸ ਦੇ ਖਿਲਾਫ਼ ਕੇਸ ਦਰਜ ਕੀਤਾ ਜਾਵੇ ਪਰ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਸਿਰਸਾ ਨੇ ਕਿਹਾ ਕਿ ਜਦੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਅਸੀਂ ਉਸਦੇ ਖਿਲਾਫ਼ ਅਦਾਲਤ ਜਾਣ ਲਈ ਮਜ਼ਬੂਰ ਹੋ ਗਏ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਕਿਸਾਨਾਂ ਨੂੰ ਅੱਤਵਾਦੀ ਕਰਾਰ ਦਿੱਤਾ ਜਾਣਾ ਬਰਦਾਸ਼ਤ ਨਹੀਂ ਕਰ ਸਕਦਾ ਕਿਉਂਕਿ ਦੇਸ਼ ਦੇ ਕਿਸਾਨ ਹੀ 130 ਕਰੋੜ ਲੋਕਾਂ ਦਾ ਢਿੱਡ ਭਰਦੇ ਹਨ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਉਸ ਦੇ ਖਿਲਾਫ਼ ਕੇਸ ਦਰਜ ਹੋਵੇ ਤੇ ਉਸਨੂੰ ਆਪਣੇ ਗੈਰ ਜ਼ਿੰਮੇਵਾਰਾਨਾ ਰਵੱਈਏ ਅਤੇ ਦੇਸ਼ ਦੇ ਕਿਸਾਨਾਂ ਖਿਲਾਫ਼ ਮਾੜੇ ਮਨਸੂਬੇ ਨਾਲ ਕੀਤੇ ਗਏ ਟਵੀਟ ਦੀ ਸਜ਼ਾ ਮਿਲੇ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਰਿਹਾਨਾ ਦੇ ਟਵੀਟ 'ਤੇ ਕੰਗਨਾ ਨੇ ਉਗਲਿਆ ਜ਼ਹਿਰ, ਕਿਹਾ-'ਕਿਸਾਨ ਅੱਤਵਾਦੀ ਨੇ'


DIsha

Content Editor

Related News