ਆਮ ਲੋਕਾਂ ਨੂੰ ਵੱਡਾ ਝਟਕਾ, ਇਕ ਹਜ਼ਾਰ ਤੋਂ ਪਾਰ ਹੋਇਆ ਘਰੇਲੂ ਗੈਸ ਸਿਲੰਡਰ
Saturday, May 07, 2022 - 09:19 AM (IST)
ਨਵੀਂ ਦਿੱਲੀ : ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਿਆ ਹੈ ਕਿਉਂਕਿ ਘਰੇਲੂ ਐੱਲ. ਪੀ. ਜੀ. ਗੈਸ ਸਿਲੰਡਰ ਦੇ ਭਾਅ 1000 ਨੂੰ ਪਾਰ ਕਰ ਗਏ ਹਨ। ਘਰੇਲੂ ਗੈਸ ਸਿਲੰਡਰ ਦੇ ਭਾਅ 50 ਰੁਪਏ ਵਧਾ ਦਿੱਤੇ ਗਏ ਹਨ। ਇਸ ਦੇ ਹਿਸਾਬ ਨਾਲ ਪੰਜਾਬ 'ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1043 ਰੁਪਏ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਦਾ ਵੱਡਾ ਫ਼ੈਸਲਾ, ਡਬਲ ਸ਼ਿਫ਼ਟ ’ਚ ਲੱਗਣਗੇ ਹੁਣ ਪੰਜਾਬ ਦੇ ਸਰਕਾਰੀ ਸਕੂਲ
ਇਸ ਤੋਂ ਕੁੱਝ ਦਿਨ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰਾਂ ਦੇ ਭਾਅ ਵਧਾਏ ਗਏ ਸਨ। ਇਸ ਤਰ੍ਹਾਂ ਲੋਕਾਂ 'ਤੇ ਲਗਾਤਾਰ ਮਹਿੰਗਾਈ ਦੀ ਮਾਰ ਪੈਂਦੀ ਦਿਖਾਈ ਦੇ ਰਹੀ ਹੈ। ਜਿੱਥੇ ਲੋਕ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ, ਉੱਥੇ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪਿੰਡ ਬੇਗੋਵਾਲ 'ਚ ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਨਸ਼ੇ ਦਾ ਟੀਕਾ ਲਾਉਣ ਕਾਰਨ 2 ਦੋਸਤਾਂ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ