ਮੋਦੀ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫ਼ਾ, DA 'ਚ ਕੀਤਾ ਵਾਧਾ
Saturday, Mar 29, 2025 - 09:45 AM (IST)

ਨਵੀਂ ਦਿੱਲੀ (ਭਾਸ਼ਾ)- ਕੇਂਦਰ ਦੀ ਮੋਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਮਹਿੰਗਾਈ ਭੱਤੇ ’ਚ 2 ਫੀਸਦੀ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਇਸ ਸਾਲ ਇਕ ਜਨਵਰੀ ਤੋਂ ਲਾਗੂ ਹੋਵੇਗਾ। ਇਸ ਨਾਲ ਕੇਂਦਰ ਸਰਕਾਰ ਦੇ ਲਗਭਗ 1.15 ਕਰੋੜ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੀ ਨੂੰ ਲਾਭ ਹੋਵੇਗਾ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ 1 ਜਨਵਰੀ, 2025 ਤੋਂ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵਾਧੂ ਕਿਸ਼ਤ ਮਿਲੇਗੀ। 2 ਫੀਸਦੀ ਦੇ ਵਾਧੇ ਨਾਲ ਮਹਿੰਗਾਈ ਭੱਤਾ ਮੌਜੂਦਾ 53 ਫੀਸਦੀ ਤੋਂ ਵਧ ਕੇ ਮੂਲ ਤਨਖਾਹ/ਪੈਨਸ਼ਨ ਦਾ 55 ਫੀਸਦੀ ਹੋ ਜਾਏਗਾ। ਇਸ ਦਾ ਮੰਤਵ ਮੁਲਾਜ਼ਮਾਂ ਨੂੰ ਮਹਿੰਗਾਈ ਤੋਂ ਰਾਹਤ ਪ੍ਰਦਾਨ ਕਰਨਾ ਹੈ।
ਇਸ ਵਾਧੇ ਨਾਲ ਸਰਕਾਰੀ ਖਜ਼ਾਨੇ ’ਤੇ ਸਾਲਾਨਾ 6,614.04 ਕਰੋੜ ਰੁਪਏ ਦਾ ਭਾਰ ਪਵੇਗਾ। ਇਸ ਕਦਮ ਨਾਲ ਕੇਂਦਰ ਸਰਕਾਰ ਦੇ ਲਗਭਗ 48.66 ਲੱਖ ਮੁਲਾਜ਼ਮਾਂ ਤੇ 66.55 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਇਹ ਵੀ ਪੜ੍ਹੋ- ਜਿਸ ਦੋਸਤ ਨੂੰ ਭਰਾ ਮੰਨਿਆ, ਉਸੇ ਨਾਲ ਭੱਜ ਗਈ ਘਰਵਾਲੀ, ਕਿਹਾ- 'ਚੰਗਾ ਹੋਇਆ, ਨਹੀਂ ਤਾਂ ਮੇਰੀ ਵੀ....'
ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ-ਐਕਸਲਰੇਟਿਡ ਸਿੰਚਾਈ ਲਾਭ ਪ੍ਰੋਗਰਾਮ ਅਧੀਨ ਬਿਹਾਰ ਦੇ ਕੋਸੀ ਮੇਚੀ ਇੰਟਰਾ-ਸਟੇਟ ਲਿੰਕ ਪ੍ਰਾਜੈਕਟ ਨੂੰ ਸ਼ਾਮਲ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਤੋਂ ਇਲਾਵਾ 22,919 ਕਰੋੜ ਰੁਪਏ ਦੇ ਖਰਚ ਨਾਲ ਗੈਰ-ਸੈਮੀਕੰਡਕਟਰ ਇਲੈਕਟ੍ਰਾਨਿਕਸ ਕੰਪੋਨੈਂਟ ਸੈਕਟਰ ਲਈ ਉਤਪਾਦਨ ਨਾਲ ਜੁੜੀ ਹੌਸਲਾ ਵਧਾਊ ਯੋਜਨਾ ਸ਼ੁਰੂ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਯੋਜਨਾ ਨਾਲ ਲਗਭਗ 59,350 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ।
ਖਾਦਾਂ ’ਤੇ 37,216 ਕਰੋੜ ਰੁਪਏ ਦੀ ਸਬਸਿਡੀ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਇਸ ਸਾਲ ਸਾਉਣੀ ਦੇ ਸੀਜ਼ਨ ਲਈ ਫਾਸਫੇਟ ਅਤੇ ਪੋਟਾਸ਼ ਆਧਾਰਿਤ ਖਾਦਾਂ ’ਤੇ 37,216 ਕਰੋੜ ਰੁਪਏ ਦੀ ਸਬਸਿਡੀ ਨੂੰ ਪ੍ਰਵਾਨਗੀ ਦੇ ਦਿੱਤੀ। ਸਰਕਾਰ ਵੱਲੋਂ ਦਿੱਤੀ ਜਾ ਰਹੀ ਇਹ ਸਬਸਿਡੀ ਮਿੱਟੀ ਨੂੰ ਵਾਜਿਬ ਦਰਾਂ ’ਤੇ ਪੌਸ਼ਟਿਕ ਤੱਤ ਪ੍ਰਦਾਨ ਕਰਨ ਦੇ ਉਸ ਦੇ ਯਤਨਾਂ ਦਾ ਹਿੱਸਾ ਹੈ। ਕੈਬਨਿਟ ਦੇ ਇਸ ਫੈਸਲੇ ਨਾਲ ਕਿਸਾਨਾਂ ਨੂੰ ਸਬਸਿਡੀ ਵਾਲੀ, ਕਿਫਾਇਤੀ ਤੇ ਵਾਜਿਬ ਕੀਮਤ ’ਤੇ ਖਾਦ ਮਿਲੇਗੀ।
ਇਹ ਵੀ ਪੜ੍ਹੋ- ਮਿਆਂਮਾਰ ਤੇ ਥਾਈਲੈਂਡ 'ਚ ਆਏ ਭੂਚਾਲ 'ਤੇ PM ਮੋਦੀ ਨੇ ਜਤਾਈ ਚਿੰਤਾ, ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e