ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

Tuesday, May 19, 2026 - 04:30 PM (IST)

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

ਨੈਸ਼ਨਲ ਡੈਸਕ : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਪੰਜਾਬ ਵਿੱਚ ਚੱਲ ਰਹੀ ਜਨਗਣਨਾ ਪ੍ਰਕਿਰਿਆ ਦੌਰਾਨ ਵਾਲਮੀਕਿ ਭਾਈਚਾਰੇ ਸਬੰਧ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਨੂੰ ਇਕ ਸ਼ਿਕਾਇਤ ਸੌਂਪੀ। 

PunjabKesari
ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਜਨਗਣਨਾ ਦੌਰਾਨ ਵਾਲਮੀਕਿ ਭਾਈਚਾਰੇ ਲਈ ਵਰਤੀ ਗਈ ਸ਼ਬਦਾਵਲੀ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਵਿਭਾਗਾਂ ਤੋਂ ਰਿਪੋਰਟ ਮੰਗੀ ਹੈ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਜਨਗਣਨਾ ਸੰਚਾਲਨ ਡਾਇਰੈਕਟੋਰੇਟ (ਪੰਜਾਬ) ਦੇ ਨਿਰਦੇਸ਼ਕ ਅਤੇ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਕੀਤੀ ਗਈ ਕਾਰਵਾਈ ਦੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਨੇ ਸਪੱਸ਼ਟ ਕੀਤਾ ਕਿ ਅਨੁਸੂਚਿਤ ਜਾਤੀਆਂ ਦੇ ਸਨਮਾਨ ਅਤੇ ਗਰਿਮਾ ਦੀ ਰੱਖਿਆ ਕਰਨਾ ਉਨ੍ਹਾਂ ਦੀ ਸਰਵਉੱਚ ਤਰਜੀਹ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News