ਖ਼ਾਲਿਸਤਾਨੀ ਮੁੱਦੇ 'ਤੇ ਬ੍ਰਿਟਿਸ਼ PM ਰਿਸ਼ੀ ਸੁਨਕ ਦਾ ਵੱਡਾ ਬਿਆਨ, ਕਿਹਾ-'ਅੱਤਵਾਦ ਦਾ ਕੋਈ ਰੂਪ ਮਨਜ਼ੂਰਯੋਗ ਨਹੀਂ'
Wednesday, Sep 06, 2023 - 05:54 PM (IST)
ਨਵੀਂ ਦਿੱਲੀ (ਭਾਸ਼ਾ)- ਬ੍ਰਿਟੇਨ ਵਿੱਚ ਖ਼ਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਦੀਆਂ ਚਿੰਤਾਵਾਂ ਨੂੰ ਦੂਰ ਕਰਦੇ ਹੋਏ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਨੂੰ ਇਕ ਅਹਿਮ ਬਿਆਨ ਦਿੱਤਾ। ਪੀ.ਐੱਮ ਸੁਨਕ ਨੇ ਜ਼ੋਰ ਦੇ ਕੇ ਕਿਹਾ ਕਿ ਬ੍ਰਿਟੇਨ ਵਿਚ ਅੱਤਵਾਦ ਦਾ ਕੋਈ ਵੀ ਰੂਪ ਮਨਜ਼ੂਰਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹਿੰਸਕ ਜਾਂ ਧਮਕੀ ਭਰੇ ਵਿਵਹਾਰ ਤੱਕ ਨਹੀਂ ਪਹੁੰਚਣਾ ਚਾਹੀਦਾ।
ਪੀ.ਟੀ.ਆਈ ਨੂੰ ਦਿੱਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਸੁਨਕ ਨੇ ਕਿਹਾ ਕਿ ਉਹ ਹਿੰਸਕ, ਵੰਡੀਆਂ ਪਾਉਣ ਵਾਲੀਆਂ ਵਿਚਾਰਧਾਰਾਵਾਂ ਨੂੰ ਰੋਕਣ ਅਤੇ ਉਹਨਾਂ ਦਾ ਮੁਕਾਬਲਾ ਕਰਨ ਲਈ ਸਰਕਾਰ ਦੇ ਫਰਜ਼ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ।ਉਨ੍ਹਾਂ ਕਿਹਾ ਕਿ ਯੂ,ਕੇ ਖ਼ਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਸਰਕਾਰ ਵਿੱਚ ਆਪਣੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਯੂ.ਕੇ ਵਿੱਚ ਖ਼ਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਵਿੱਚ ਚਿੰਤਾਵਾਂ ਵਧੀਆਂ ਹਨ, ਖ਼ਾਸ ਕਰਕੇ ਮਾਰਚ ਵਿੱਚ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਤੋਂ ਬਾਅਦ। ਸੁਨਕ ਦੀਆਂ ਟਿੱਪਣੀਆਂ ਉਸ ਦੇ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਭਾਰਤ ਆਉਣ ਤੋਂ ਕੁਝ ਦਿਨ ਪਹਿਲਾਂ ਆਈਆਂ ਹਨ। ਉਸਨੇ ਕਿਹਾ ਕਿ "ਯੂ.ਕੇ ਵਿੱਚ ਅੱਤਵਾਦ ਦਾ ਕੋਈ ਵੀ ਰੂਪ ਮਨਜ਼ੂਰਯੋਗ ਨਹੀਂ ਹੈ ਅਤੇ ਉਹ ਸਰਕਾਰ ਦੇ ਫਰਜ਼ ਨੂੰ ਸਮਝਦਿਆਂ ਹਿੰਸਕ, ਵੰਡਣ ਵਾਲੀਆਂ ਵਿਚਾਰਧਾਰਾਵਾਂ ਨੂੰ ਰੋਕਣ ਅਤੇ ਉਨ੍ਹਾਂ ਦਾ ਮੁਕਾਬਲਾ ਕਰਨ ਦੀ ਜ਼ਿੰਮੇਵਾਰੀ ਬਹੁਤ ਗੰਭੀਰਤਾ ਨਾਲ ਲੈਂਦਾ ਹੈ,"।
ਪੜ੍ਹੋ ਇਹ ਅਹਿਮ ਖ਼ਬਰ-ਐਲਿਜ਼ਾਬੇਥ II ਨੂੰ ਖ਼ਾਸ ਸਨਮਾਨ, ਯੂ.ਕੇ ਨੇ ਤਿਆਰ ਕੀਤਾ ਦੁਨੀਆ ਦਾ ਸਭ ਤੋਂ ਮਹਿੰਗਾ 'ਸਿੱਕਾ (ਤਸਵੀਰਾਂ)
ਇਸ ਮੁੱਦੇ 'ਤੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸੁਨਕ ਨੇ ਕਿਹਾ ਕਿ "ਅਸੀਂ ਖ਼ਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਸਰਕਾਰ ਵਿਚ ਆਪਣੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਅਤੇ ਬ੍ਰਿਟਿਸ਼ ਪੁਲਿਸ ਹਿੰਸਕ ਕਾਰਵਾਈਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਧਿਕਾਰਤ ਹੈ।"ਦਿੱਲੀ ਵਿੱਚ ਇੱਕ ਵਿਚਾਰ ਹੈ ਕਿ ਖ਼ਾਲਿਸਤਾਨੀ ਮੁੱਦਾ ਭਾਰਤ-ਯੂ.ਕੇ ਦੇ ਡੂੰਘੇ ਸਬੰਧਾਂ ਵਿੱਚ ਇੱਕ ਰੁਕਾਵਟ ਹੈ। ਸੁਨਕ ਨੇ ਪਿਛਲੇ ਮਹੀਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਯੂ.ਕੇ ਦੇ ਸੁਰੱਖਿਆ ਮੰਤਰੀ ਟੌਮ ਤੁਗੇਂਧਾਤ ਵਿਚਕਾਰ ਹੋਈ ਮੀਟਿੰਗ ਦਾ ਵੀ ਹਵਾਲਾ ਦਿੱਤਾ ਜੋ ਅੱਤਵਾਦ ਅਤੇ ਭ੍ਰਿਸ਼ਟਾਚਾਰ ਦੇ ਖਤਰੇ ਨੂੰ ਹੱਲ ਕਰਨ 'ਤੇ ਕੇਂਦਰਿਤ ਸੀ।
ਸੁਨਕ ਨੇ ਕਿਹਾ ਕਿ "ਅਗਸਤ ਵਿੱਚ ਯੂ.ਕੇ ਦੇ ਸੁਰੱਖਿਆ ਮੰਤਰੀ ਨੇ ਅਤਿਵਾਦ ਅਤੇ ਭ੍ਰਿਸ਼ਟਾਚਾਰ ਦੇ ਖਤਰੇ ਨੂੰ ਹੱਲ ਕਰਨ ਲਈ ਸਾਡੇ ਸਾਂਝੇ ਕੰਮ ਨੂੰ ਵਿਕਸਤ ਕਰਨ ਲਈ ਨਵੀਂ ਦਿੱਲੀ ਵਿੱਚ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ।" ਸੁਨਕ ਨੇ ਅੱਗੇ ਕਿਹਾ ਕਿ "ਉਸ ਫੇਰੀ ਦੌਰਾਨ ਉਸਨੇ ਖ਼ਾਲਿਸਤਾਨ ਪੱਖੀ ਕੱਟੜਵਾਦ ਨਾਲ ਨਜਿੱਠਣ ਲਈ ਯੂ.ਕੇ ਦੀ ਸਮਰੱਥਾ ਨੂੰ ਵਧਾਉਣ ਲਈ ਨਵੇਂ ਫੰਡਿੰਗ ਦਾ ਐਲਾਨ ਕੀਤਾ। ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਕਿਹਾ ਕਿ "ਯੂ.ਕੇ ਦੇ ਨਾਗਰਿਕਾਂ ਨੂੰ ਕਾਨੂੰਨੀ ਤੌਰ 'ਤੇ ਇਕੱਠੇ ਹੋਣ ਅਤੇ ਦ੍ਰਿਸ਼ਟੀਕੋਣ ਦਾ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ, ਪਰ ਕਾਨੂੰਨੀ ਵਿਰੋਧ ਦੇ ਅਧਿਕਾਰ ਹਿੰਸਕ ਜਾਂ ਧਮਕੀ ਭਰੇ ਵਿਵਹਾਰ ਤੱਕ ਨਹੀਂ ਵਧਣੇ ਚਾਹੀਦੇ,"।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।