ਪੀ.ਐੱਮ. ਮੋਦੀ ਨੇ ਅਦਾਕਾਰ ਵਿਵੇਕ ਦੇ ਦਿਹਾਂਤ ’ਤੇ ਜਤਾਇਆ ਸੋਗ

Saturday, Apr 17, 2021 - 02:44 PM (IST)

ਪੀ.ਐੱਮ. ਮੋਦੀ ਨੇ ਅਦਾਕਾਰ ਵਿਵੇਕ ਦੇ ਦਿਹਾਂਤ ’ਤੇ ਜਤਾਇਆ ਸੋਗ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸ਼ਹੂਰ ਤਮਿਲ ਅਦਾਕਾਰ ਵਿਵੇਕ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਵਾਤਾਵਰਣ ਅਤੇ ਸਮਾਜ ਲਈ ਉਨ੍ਹਾਂ ਦੀ ਚਿੰਤਾ ਉਨ੍ਹਾਂ ਦੇ ਜੀਵਨ ਦੇ ਨਾਲ ਹੀ ਉਨ੍ਹਾਂ ਦੀ ਫ਼ਿਲਮਾਂ ’ਚ ਵੀ ਪ੍ਰਸਿੱਧੀ ਸੀ। 


ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਮਸ਼ਹੂਰ ਅਦਾਕਾਰ ਵਿਵੇਕ ਦੀ ਅਚਾਨਕ ਮੌਤ ਨੇ ਬਹੁਤ ਸਾਰੇ ਲੋਕਾਂ ਨੂੰ ਸਦਮਾ ਪਹੁੰਚਾਇਆ ਹੈ। ਆਪਣੀ ਕਮੇਡੀ ਨਾਲ ਉਨ੍ਹਾਂ ਨੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। 
ਜ਼ਿਕਰਯੋਗ ਹੈ ਕਿ ਵਿਵੇਕ ਨੂੰ ਸ਼ੁੱਕਰਵਾਰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਤਬੀਅਤ ਖਰਾਬ ਹੋਣ ਤੋਂ ਬਾਅਦ ਉਸ ਨੂੰ ‘ਈ.ਸੀ.ਐੱਮ.ਓ.’ ਪ੍ਰਣਾਲੀ ’ਤੇ ਰੱਖਿਆ ਗਿਆ ਸੀ।

PunjabKesari

ਵੀਰਵਾਰ ਨੂੰ ਲਗਵਾਈ ਸੀ ਕੋਰੋਨਾ ਵੈਕਸੀਨ
ਦੱਸ ਦਈਏ ਕਿ 15 ਅਪ੍ਰੈਲ ਨੂੰ ਅਦਾਕਾਰ ਨੇ ਕੋਰੋਨਾ ਵੈਕਸੀਨ ਲਗਵਾਈ ਸੀ। ਵਿਵੇਕ ਆਪਣੇ ਦੋਸਤ ਨਾਲ Omandurar ਸਰਕਾਰੀ ਹਸਪਤਾਲ ’ਚ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੈਣ ਲਈ ਗਏ ਸਨ। ਇਸ ਤੋਂ ਬਾਅਦ ਉਸ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਵੀ ਕੀਤੀ ਸੀ ਅਤੇ ਕੋਵਿਡ ਵੈਕਸੀਨ ਲਗਵਾਉਣ ਲਈ ਪ੍ਰਾਈਵੇਟ ਹਸਪਤਾਲ ਦੀ ਬਜਾਏ ਸਰਕਾਰੀ ਹਸਪਤਾਲ ਨੂੰ ਪਹਿਲ ਦੇਣ ਲਈ ਕਿਹਾ ਸੀ।


author

Aarti dhillon

Content Editor

Related News