ਵਿਕਰਮਜੀਤ ਸਿੰਘ ਸਾਹਨੀ ਨੇ ਗੁਰਦੁਆਰਾ ਬਣਾਉਣ ਲਈ ਇਰਾਕ ਸਰਕਾਰ ਤੋਂ ਮੰਗੀ ਇਜਾਜ਼ਤ

Tuesday, Jun 20, 2023 - 05:51 PM (IST)

ਨਵੀਂ ਦਿੱਲੀ/ਫਗਵਾੜਾ (ਕਮਲ, ਜਲੋਟਾ) : ਇਰਾਕ ਦੇ ਉੱਪ ਪ੍ਰਧਾਨ ਮੰਤਰੀ ਜਨਾਬ ਹੇਯਾਨ ਅਬਦੁਲਗ਼ਨੀ ਅਬਦੁਲਜ਼ਾਹਰਾ ਅਲ-ਸਵਾਦ ਨਾਲ ਮੀਟਿੰਗ ਦੌਰਾਨ ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਇਰਾਕ ਸਰਕਾਰ ਤੋਂ ਉਸ ਜਗ੍ਹਾ 'ਤੇ ਗੁਰਦੁਆਰਾ ਬਣਾਉਣ ਸੰਬੰਧੀ ਇਜਾਜ਼ਤ ਮੰਗੀ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਸੂਫ਼ੀ ਸੰਤ ਸ਼ੇਖ ਬਹਿਲੂਲ ਦਾਨਾ ਦੇ ਸੱਦੇ 'ਤੇ 3 ਮਹੀਨੇ ਲਈ ਉਥੇ ਜਾ ਕੇ ਰੁਕੇ ਸਨ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ

ਵਿਕਰਮ ਸਾਹਨੀ ਨੇ ਇਹ ਵੀ ਦੱਸਿਆ ਕਿ ਇਹ ਗੁਰਦੁਆਰਾ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੀ ਸਰਪ੍ਰਸਤੀ ਹੇਠ ਉਸਾਰਿਆ ਜਾਵੇਗਾ ਅਤੇ ਉਹ ਖ਼ੁਦ ਵੀ ਇਸ ਕਾਰਜ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ। ਸਾਹਨੀ ਨੇ ਕਿਹਾ ਕਿ ਇਸ ਨਾਲ ਸਿੱਖ ਅਤੇ ਸਿੰਧੀ ਸ਼ਰਧਾਲੂਆਂ ਨੂੰ, ਜਿਹੜੇ ਗੁਰੂ ਨਾਨਕ ਸਾਹਿਬ ਦੇ ਪੈਰੋਕਾਰ ਹਨ, ਬਗਦਾਦ ਦੇ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਲਈ ਉਤਸ਼ਾਹ ਮਿਲੇਗਾ ਅਤੇ ਇਰਾਕ ਵਿਚਲੇ ਸੈਰ ਸਪਾਟਾ ਉਦਯੋਗ ਨੂੰ ਵੀ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਗਵਰਨਰ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਝਟਕਾ

ਸਾਹਨੀ ਨੇ ਇਰਾਕ ਵਿੱਚ ਭਾਰਤੀ ਰਾਜਦੂਤ ਅਤੇ ਵਿਦੇਸ਼ ਮੰਤਰਾਲੇ ਵਿਚ ਖਾੜੀ ਦੇ ਸਕੱਤਰ ਨੂੰ ਵੀ ਬੇਨਤੀ ਕੀਤੀ ਕਿ ਕਿਰਪਾ ਕਰਕੇ ਇਸ ਕਾਰਜ ਨੂੰ ਜਲਦੀ ਪ੍ਰਵਾਨਗੀ ਦਿੱਤੀ ਜਾਵੇ, ਤਾਂ ਜੋ ਗੁਰਦੁਆਰਾ ਸਾਹਿਬ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ। ਵਿਕਰਮਜੀਤ ਸਿੰਘ ਸਾਹਨੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਹੋਰ ਪਹਿਲਕਦਮੀਆਂ ਤੋਂ ਇਲਾਵਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਮਲਟੀਮੀਡੀਆ ਹੈਰੀਟੇਜ ਮਿਊਜ਼ੀਅਮ ਦੀ ਸਥਾਪਨਾ ਕੀਤੀ ਹੈ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਆਡੀਟੋਰੀਅਮ ਬਣਾਇਆ ਹੈ ਜਿੱਥੇ ਸਿੱਖ ਇਤਿਹਾਸ ਸੰਬੰਧੀ ਰੋਜ਼ਾਨਾ ਸ਼ੋਅ ਹੁੰਦੇ ਹਨ।


Harnek Seechewal

Content Editor

Related News