ਮਹਿਲਾ ਪਹਿਲਵਾਨਾਂ ਨਾਲ ਜਿਣਸੀ ਸ਼ੋਸ਼ਣ ਦਾ ਦੋਸ਼ ਝੱਲ ਰਹੇ ਬ੍ਰਿਜ ਭੂਸ਼ਣ ਖ਼ਿਲਾਫ਼ ਅਦਾਲਤ ''ਚ ਲਿਖਤੀ ਦਲੀਲਾਂ ਦਾਇਰ
Thursday, Dec 07, 2023 - 04:53 PM (IST)

ਨਵੀਂ ਦਿੱਲੀ (ਭਾਸ਼ਾ)- ਮਹਿਲਾ ਪਹਿਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ. ਐੱਫ. ਆਈ.) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਦਰਜ ਕਰਵਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਦਿੱਲੀ ਪੁਲਸ ਨੇ ਬੁੱਧਵਾਰ ਨੂੰ ਇੱਥੋਂ ਦੀ ਇਕ ਅਦਾਲਤ ਦੇ ਸਾਹਮਣੇ ਲਿਖਤੀ ਦਲੀਲਾਂ ਦਾਇਰ ਕਰਕੇ ਆਪਣਾ ਪੱਖ ਸਪੱਸ਼ਟ ਕੀਤਾ ਕਿ ਕੀ ਇਸ ਮਾਮਲੇ ’ਚ ਦੋਸ਼ਾਂ ਨੂੰ ਤੈਅ ਕੀਤਾ ਜਾਵੇਗਾ ਜਾਂ ਨਹੀਂ।
ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਹਰਜੀਤ ਸਿੰਘ ਜਸਪਾਲ ਨੇ ਮਾਮਲੇ ’ਚ ਮੁਲਜ਼ਮਾਂ ਦੇ ਨਾਲ-ਨਾਲ ਸ਼ਿਕਾਇਤਕਰਤਾਵਾਂ ਵੱਲੋਂ ਪੇਸ਼ ਹੋਣ ਵਾਲੇ ਵਕੀਲਾਂ ਨੂੰ ਦਲੀਲਾਂ ਦੀ ਕਾਪੀ ਪ੍ਰਦਾਨ ਕੀਤੀ। ਜੱਜ ਇਸ ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਕਰਨਗੇ। ਜੱਜ ਨੇ ਕਿਹਾ, “ਮਾਮਲਾ ਇਸਤਗਾਸਾ ਪੱਖ ਵੱਲੋਂ ਲਿਖਤੀ ਦਲੀਲਾਂ ਦਾਇਰ ਕਰਨ ਲਈ ਸੂਚੀਬੱਧ ਹੈ।
ਇਹ ਵੀ ਪੜ੍ਹੋ- ਫਰਨੀਚਰ ਦੇ ਸ਼ੋਅਰੂਮ ’ਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ, ਮਸ਼ੀਨਰੀ ਸਮੇਤ ਫਰਨੀਚਰ ਸੜ ਕੇ ਸੁਆਹ
ਮਾਮਲੇ ’ਚ ਜੇਕਰ ਕੋਈ ਸਪੱਸ਼ਟੀਕਰਨ ਹੈ ਤਾਂ ਇਸ ਨੂੰ 20 ਦਸੰਬਰ ਦੇ ਲਈ ਸੂਚੀਬੱਧ ਕੀਤਾ ਜਾਂਦਾ ਹੈ।’’ ਬ੍ਰਿਜ ਭੂਸ਼ਣ ਸਿੰਘ ਡਬਲਯੂ.ਐੱਫ.ਆਈ. ਦੇ ਮੁਅੱਤਲ ਸਹਾਇਕ ਸਕੱਤਰ ਅਤੇ ਸਹਿ ਦੋਸ਼ੀ ਵਿਨੋਦ ਤੋਮਰ ਨਾਲ ਅਦਾਲਤ ’ਚ ਪੇਸ਼ ਹੋਏ।
ਜ਼ਿਕਰਯੋਗ ਹੈ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਦੇ ਅਹੁਦੇ 'ਤੇ ਰਹਿੰਦਿਆਂ ਬ੍ਰਿਜ ਭੂਸ਼ਣ 'ਤੇ ਕਈ ਮਹਿਲਾ ਪਹਿਲਵਾਨਾਂ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਇਆ ਸੀ ਤੇ ਪਹਿਲਵਾਨਾਂ ਵੱਲੋਂ ਮਹਿਲਾ ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਵੀ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ- ਵਿਆਹਾਂ ਦੇ ਸੀਜ਼ਨ 'ਚ ਲਾੜਿਆਂ ਨੂੰ ਨਹੀਂ ਮਿਲ ਰਹੀਆਂ ਘੋੜੀਆਂ, ਕਈ ਮਹੀਨੇ ਪਹਿਲਾਂ ਹੀ ਹੋ ਜਾਂਦੀ ਹੈ ਬੁਕਿੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8