ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਲਗਾਤਾਰ ਜਾਰੀ, ਜਾਣੋ ਅੱਜ ਕਿੰਨੇ ਵਧੇ ਭਾਅ
Monday, Mar 28, 2022 - 10:26 AM (IST)
ਨਵੀਂ ਦਿੱਲੀ (ਭਾਸ਼ਾ) - ਅੱਜ ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ 30 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ ਇੱਕ ਹਫ਼ਤੇ ਵਿੱਚ ਇਹ ਛੇਵੀਂ ਵਾਰ ਹੈ ਜਦੋਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 99.11 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 99.41 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 90.42 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 90.77 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਜਾਣੋ ਪੈਟਰੋਲ-ਡੀਜ਼ਲ ਦੇ ਅੱਜ ਦੇ ਭਾਅ
ਸ਼ਹਿਰ ਦਾ ਨਾਮ ਪੈਟਰੋਲ ਡੀਜ਼ਲ
ਨਵੀਂ ਦਿੱਲੀ 99.41 90.77
ਕਲਕੱਤਾ 108.85 93.92
ਮੁੰਬਈ 114.19 98.50
ਚੇਨਈ 105.18 95.33
ਨੋਇਡਾ 99.22 90.86
ਚੰਡੀਗੜ੍ਹ 98.85 85.34
ਜਲੰਧਰ 98.78 87.65
ਲੁਧਿਆਣਾ 99.37 88.20
ਅੰਮ੍ਰਿਤਸਰ 99.49 88.33
ਪਟਿਆਲਾ 99.13 87.97
ਹੁਸ਼ਿਆਰਪੁਰ 99.03 87.89
ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ, ਪਰ ਸਥਾਨਕ ਟੈਕਸਾਂ ਦੇ ਆਧਾਰ 'ਤੇ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਸੂਬਿਆਂ ਵਿਚ ਵੱਖ-ਵੱਖ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ 137 ਦਿਨਾਂ ਤੱਕ ਸਥਿਰ ਰਹਿਣ ਤੋਂ ਬਾਅਦ 22 ਮਾਰਚ ਨੂੰ ਵਧਾਈਆਂ ਗਈਆਂ ਸਨ। ਇਸ ਤੋਂ ਬਾਅਦ 23 ਮਾਰਚ ਨੂੰ ਵੀ ਇਨ੍ਹਾਂ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਉਦੋਂ ਤੋਂ ਹੁਣ ਤੱਕ ਕੀਮਤਾਂ ਛੇ ਵਾਰ ਕੀਮਤਾਂ ਵਧਾਈਆਂ ਜਾ ਚੁੱਕੀਆਂ ਹਨ।
ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਸੀ ਪਰ ਪੈਟਰੋਲੀਅਮ ਕੰਪਨੀਆਂ ਨੇ ਕੁਝ ਦਿਨ ਹੋਰ ਇੰਤਜ਼ਾਰ ਕੀਤਾ।
ਕ੍ਰਿਸਿਲ ਰਿਸਰਚ ਦੇ ਅਨੁਸਾਰ, ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿੱਚ ਵਾਧੇ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ 9-12 ਰੁਪਏ ਪ੍ਰਤੀ ਲੀਟਰ ਦੇ ਵਾਧੇ ਦੀ ਜ਼ਰੂਰਤ ਹੈ। ਭਾਰਤ ਆਪਣੀਆਂ ਤੇਲ ਲੋੜਾਂ ਪੂਰੀਆਂ ਕਰਨ ਲਈ 85 ਫੀਸਦੀ ਦਰਾਮਦ 'ਤੇ ਨਿਰਭਰ ਹੈ।
ਇਹ ਵੀ ਪੜ੍ਹੋ : 6 ਦਿਨਾਂ 'ਚ 3.70 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਪੈਟਰੋਲ, ਜਾਣੋ ਅੱਜ ਦੇ ਭਾਅ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।