‘ਜ਼ੁਲਮ ਤੋਂ ਨਿਜਾਤ ਦਿਵਾਓ’, POK ਦੇ ਪਰਿਵਾਰ ਨੇ PM ਮੋਦੀ ਨੂੰ ਕੀਤੀ ਅਪੀਲ

01/20/2022 3:16:16 PM

ਮੁਜ਼ੱਫਰਾਬਾਦ- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਦੇ ਇਕ ਪਰਿਵਾਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੁਲਮ ਤੋਂ ਨਿਜਾਤ ਦਿਵਾਉਣ ਦੀ ਅਪੀਲ ਕੀਤੀ ਹੈ। ਮੁਜ਼ੱਫਰਾਬਾਦ ਦੇ ਇਕ ਪਰਿਵਾਰ ਨੂੰ ਪ੍ਰਸ਼ਾਸਨ ਨੇ ਉਸ ਦੇ ਘਰੋਂ ਬਾਹਰ ਕੱਢ ਦਿੱਤਾ ਹੈ ਅਤੇ ਇਸ ਕਾਰਨ ਉਨ੍ਹਾਂ ਨੂੰ ਠੰਡ ਦੇ ਮੌਸਮ ’ਚ ਸੜਕ ’ਤੇ ਹੀ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ। ਹੁਣ ਪਰਿਵਾਰ ਦੇ ਮੁਖੀ ਨੇ ਪੀ. ਐੱਮ. ਮੋਦੀ ਨੂੰ ਮਦਦ ਅਤੇ ਇਸ ਮਾਮਲੇ ’ਚ ਦਖਲ ਦੇਣ ਦੀ ਅਪੀਲ ਕੀਤੀ ਹੈ। ਵਾਇਰਲ ਵੀਡੀਓ ’ਚ ਮਲਿਕ ਵਸੀਮ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਬਚਾਉਣ ਲਈ ਭਾਰਤ ਸਰਕਾਰ ਨੂੰ ਦਖਲ ਦੇਣਾ ਚਾਹੀਦਾ ਹੈ।

 

ਵਸੀਮ ਮਲਿਕ ਨੇ ਕਿਹਾ,‘‘ਪੁਲਸ ਅਤੇ ਪ੍ਰਸ਼ਾਸਨ ਨੇ ਸਾਡੇ ਘਰ ਨੂੰ ਸੀਲ ਕਰ ਲਿਆ ਹੈ। ਮੇਰਾ ਕਹਿਣਾ ਹੈ ਕਿ ਜੇਕਰ ਸਾਨੂੰ ਕੁਝ ਵੀ ਹੁੰਦਾ ਹੈ ਤਾਂ ਉਸ ਦੇ ਲਈ ਮੁਜ਼ੱਫਰਾਬਾਦ ਦੇ ਕਮਿਸ਼ਨਰ ਅਤੇ ਤਹਿਸੀਲਦਾਰ ਜ਼ਿੰਮੇਵਾਰ ਹੋਣਗੇ।’’ ਸੂਤਰਾਂ ਨੇ ਦੱਸਿਆ ਕਿ ਲੋਕਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਘਰ ਤੋਂ ਬਾਹਰ ਕੱਢ ਦਿੱਤਾ ਹੈ ਅਤੇ ਇਕ ਅਸਰ-ਰਸੂਖ ਵਾਲੇ ਵਿਅਕਤੀ ਨੇ ਉਨ੍ਹਾਂ ਦੀ ਜ਼ਮੀਨ ’ਤੇ ਕਬਜ਼ਾ ਕਰ ਲਿਆ ਹੈ। ਕਬਜ਼ਾਧਾਰੀ ਵਿਅਕਤੀ ਦਾ ਕਹਿਣਾ ਹੈ ਕਿ ਇਹ ਜ਼ਮੀਨ ਭਾਰਤ ਦੀ ਹੈ ਅਤੇ ਇਸ ਦਾ ਮਾਲਿਕਾਨਾ ਹੱਕ ਗੈਰ-ਹਿੰਦੂਆਂ ਅਤੇ ਮੁਸਲਮਾਨਾਂ ਦੇ ਕੋਲ ਹੈ।

ਇਹ ਵੀ ਪੜ੍ਹੋ : ਵੈਕਸੀਨ ਦਾ ਖ਼ੌਫ਼! ਟੀਕੇ ਦੇ ਡਰੋਂ ਦਰੱਖ਼ਤ 'ਤੇ ਚੜ੍ਹਿਆ ਸ਼ਖ਼ਸ, ਦੂਜੇ ਨੇ ਸਿਹਤ ਕਰਮੀ ਨਾਲ ਕੀਤੀ ਹੱਥੋਪਾਈ (ਵੀਡੀਓ)

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News