ਕਿਸਾਨਾਂ ਦੇ ਹੱਕ ''ਚ ਰੇਸ਼ਮ ਸਿੰਘ ਅਨਮੋਲ ਨੇ ਬੁਲੰਦ ਕੀਤੀ ਆਵਾਜ਼, ਕਿਹਾ- ਤੇਰੀ ਹਿੱਕ ''ਤੇ ਨੱਚੇਗਾ ਪੰਜਾਬ ਦਿੱਲੀਏ

Wednesday, Feb 14, 2024 - 12:53 PM (IST)

ਕਿਸਾਨਾਂ ਦੇ ਹੱਕ ''ਚ ਰੇਸ਼ਮ ਸਿੰਘ ਅਨਮੋਲ ਨੇ ਬੁਲੰਦ ਕੀਤੀ ਆਵਾਜ਼, ਕਿਹਾ- ਤੇਰੀ ਹਿੱਕ ''ਤੇ ਨੱਚੇਗਾ ਪੰਜਾਬ ਦਿੱਲੀਏ

ਐਂਟਰਟੇਨਮੈਂਟ ਡੈਸਕ - ਕਿਸਾਨ ਅੰਦੋਲਨ 2.0 ਦਾ ਅੱਜ ਯਾਨੀ ਕਿ ਬੁੱਧਵਾਰ ਨੂੰ ਦੂਜਾ ਦਿਨ ਹੈ। ਬੁੱਧਵਾਰ ਸਵੇਰੇ ਅੰਬਾਲਾ ਨੇੜੇ ਸ਼ੰਭੂ ਬਾਰਡਰ 'ਤੇ ਇਕ ਵਾਰ ਫਿਰ ਕਿਸਾਨ 'ਦਿੱਲੀ ਚਲੋ' ਮਾਰਚ ਸ਼ੁਰੂ ਕਰਨ ਲਈ ਇਕੱਠੇ ਹੋਏ, ਜਿਸ ਕਾਰਨ ਹਰਿਆਣਾ ਪੁਲਸ ਨੇ ਭੀੜ ਨੂੰ ਤਿਤਰ-ਬਿਤਰ ਕਰਨ ਲਈ ਹੰਝੂ ਗੈਸ ਦੇ ਗੋਲੇ ਸੁੱਟੇ। ਦੋ ਸਾਲ ਪਹਿਲਾਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਝੁਕਣ ਲਈ ਮਜਬੂਰ ਕਰਨ ਵਾਲੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਇਕ ਵਾਰ ਫਿਰ ਵੱਡਾ ਅੰਦੋਲਨ ਕਰ ਰਹੇ ਹਨ। ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਇਸ ਸੰਘਰਸ਼ ਦਾ ਹਿੱਸਾ ਬਣੀਆਂ ਹਨ। ਇਸ ਦੌਰਾਨ ਕੁਝ ਪੰਜਾਬੀ ਕਲਾਕਾਰ ਵੀ ਕਿਸਾਨਾਂ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਹਰ ਪਾਸੇ ਸੁਰਖੀਆਂ ਬਟੋਰ ਰਿਹਾ ਹੈ। ਰੇਸ਼ਮ ਅਨਮੋਲ ਖੁਦ ਇਸ ਅੰਦੋਲਨ ਦਾ ਹਿੱਸਾ ਬਣੇ ਹੋਏ ਹਨ। ਉਨ੍ਹਾਂ ਦੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਗੀਤ Farmer Protest 2.0 ਰਿਲੀਜ਼ ਕੀਤਾ ਹੈ। ਦਰਅਸਲ, ਪੰਜਾਬੀ ਗਾਇਕ ਰੇਸ਼ਮ ਅਨਮੋਲ ਵੱਲੋਂ ਇਸ ਗੀਤ ਰਾਹੀਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਗਈ ਹੈ। ਇਸ ਗੀਤ ਦੇ ਬੋਲਾਂ ਨੂੰ ਸੁਣ ਜਿੱਥੇ ਕਿਸਾਨਾਂ ਦਾ ਉਤਸ਼ਾਹ ਵੱਧ ਰਿਹਾ ਹੈ, ਉੱਥੇ ਹੀ ਕਈ ਪ੍ਰਸ਼ੰਸਕ ਕਲਾਕਾਰ ਦੇ ਇਸ ਸਮਰਥਨ 'ਚ ਆਵਾਜ਼ ਚੁੱਕਣ ਅਤੇ ਖੁਸ਼ੀ ਜ਼ਾਹਿਰ ਕਰ ਰਹੇ ਹਨ। 

ਦੱਸ ਦਈਏ ਕਿ ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ 'ਚ ਹਰਿਆਣਾ ਦੀ ਸਰਹੱਦ 'ਤੇ ਬੈਰੀਕੇਡ ਹਟਾਉਣ ਦੀ ਨਵੇਂ ਸਿਰਿਓਂ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਜਦੋਂ ਕੁਝ ਕਿਸਾਨ ਸ਼ੰਭੂ ਬਾਰਡਰ 'ਤੇ ਬੈਰੀਕੇਡ ਨੇੜੇ ਇਕੱਠੇ ਹੋਏ ਤਾਂ ਹਰਿਆਣਾ ਪੁਲਸ ਨੇ  ਹੰਝੂ ਗੈਸ ਦੇ ਕਈ ਗੋਲੇ ਦਾਗੇ। ਮੰਗਲਵਾਰ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਦੋ ਪੁਆਇੰਟਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਰਿਆਣਾ ਪੁਲਿਸ ਨਾਲ ਝੜਪ ਹੋ ਗਈ। ਕਿਸਾਨਾਂ ਨੂੰ ਤਿਤਰ-ਬਿਤਰ ਕਰਨ ਲਈ ਪੁਲਸ ਨੇ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ। ਮੰਗਲਵਾਰ ਨੂੰ ਪੁਲਸ ਨਾਲ ਕਈ ਘੰਟਿਆਂ ਦੀ ਝੜਪ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨਾ ਦਿਨ ਭਰ ਲਈ ਮੁਲਤਵੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਬੁੱਧਵਾਰ ਨੂੰ ਸ਼ੰਭੂ ਬਾਰਡਰ ਤੋਂ ਮਾਰਚ ਮੁੜ ਸ਼ੁਰੂ ਕਰਨਗੇ। ਮੰਗਲਵਾਰ ਨੂੰ ਸ਼ੰਭੂ ਬਾਰਡਰ ਨੇੜੇ ਸੀਮੈਂਟ ਨਾਲ ਬਣੇ ਬੈਰੀਕੇਡਜ਼ ਨੂੰ ਹਟਾਉਣ ਲਈ ਕਿਸਾਨਾਂ ਨੇ ਟਰੈਕਟਰਾਂ ਦੀ ਵਰਤੋਂ ਕੀਤੀ। ਧਰਨਾਕਾਰੀ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਘੱਗਰ ਨਦੀ ਦੇ ਪੁਲ ’ਤੇ ਹਰਿਆਣਾ ਪੁਲਸ ਵੱਲੋਂ ਬੈਰੀਕੇਡ ਦੇ ਹਿੱਸੇ ਵਜੋਂ ਇਹ ਬੈਰੀਅਰ ਲਾਏ ਗਏ ਸਨ। ਹਰਿਆਣਾ ਪੁਲਸ ਨੇ ਕਿਹਾ ਸੀ ਕਿ ਸਥਿਤੀ ਨੂੰ ਕਾਬੂ ਕਰਨ ਲਈ ਹੰਝੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ ਕਿਉਂਕਿ ਪ੍ਰਦਰਸ਼ਨਕਾਰੀ ਪੁਲਸ 'ਤੇ ਪਥਰਾਅ ਕਰ ਰਹੇ ਸਨ।

ਦੱਸਣਯੋਗ ਹੈ ਕਿ ਰੇਸ਼ਮ ਸਿੰਘ ਅਨਮੋਲ ਪੰਜਾਬੀਆਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਹਨ। ਉਹ ਅਜਿਹੇ ਪੰਜਾਬੀ ਗਾਇਕ ਹਨ, ਜਿਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ 'ਚ ਨਾਲ ਸਿਰਫ਼ ਆਪਣੀ ਆਵਾਜ਼ ਬੁਲੰਦ ਕੀਤੀ ਸਗੋਂ ਖੁਦ ਜਾ ਕੇ ਉਸ ਦਾ ਹਿੱਸਾ ਵੀ ਬਣੇ। ਇਸ ਦੌਰਾਨ ਵੀ ਕੁਝ ਅਜਿਹਾ ਵੀ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਕਿਸਾਨਾ ਨੇ ਇਸ ਪ੍ਰਦਰਸ਼ਨ ਲਈ ਪੂਰੀ ਤਿਆਰੀ ਖਿੱਚ ਲਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News