ਆਰਪੀ ਸਿੰਘ ਨੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਦੀ ਕੀਤੀ ਨਿੰਦਾ

Friday, Aug 07, 2026 - 06:25 PM (IST)

ਆਰਪੀ ਸਿੰਘ ਨੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਦੀ ਕੀਤੀ ਨਿੰਦਾ

ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਕੀਤੇ ਗਏ ਤਬਾਦਲੇ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਇਹ ਤਬਾਦਲਾ ਕੀਤਾ ਗਿਆ ਹੈ, ਉਹ ਕਈ ਗੰਭੀਰ ਸਵਾਲ ਪੈਦਾ ਕਰਦਾ ਹੈ ਅਤੇ ਇਸ ਪੂਰੇ ਘਟਨਾਕ੍ਰਮ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ।

PunjabKesari
ਆਰਪੀ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਕਿਹਾ ਕਿ ਗੁਰਪ੍ਰੀਤ ਸਿੰਘ ਭੁੱਲਰ ਨੇ ਹਾਲ ਹੀ ਵਿੱਚ ਜੰਤਰ-ਮੰਤਰ ਪ੍ਰਦਰਸ਼ਨਾਂ ਦੀ ਆੜ ਵਿੱਚ ਸੁਰੱਖਿਆ ਬਲਾਂ ਅਤੇ ਸੰਸਦ ਨੂੰ ਨਿਸ਼ਾਨਾ ਬਣਾਉਣ ਲਈ ਰਚੀ ਗਈ ਆਈ.ਐਸ.ਆਈ. (ISI) ਸਮਰਥਿਤ ਸਾਜ਼ਿਸ਼ ਬਾਰੇ ਅਹਿਮ ਖੁਲਾਸੇ ਕੀਤੇ ਸਨ। ਉਨ੍ਹਾਂ ਸਵਾਲ ਉਠਾਇਆ ਕਿ ਇਸ ਵੱਡੇ ਖੁਲਾਸੇ ਦੇ ਕੁਝ ਹੀ ਦਿਨਾਂ ਬਾਅਦ ਅਧਿਕਾਰੀ ਦਾ ਤਬਾਦਲਾ ਕਿਉਂ ਕਰ ਦਿੱਤਾ ਗਿਆ। ਉਨ੍ਹਾਂ ਪੁੱਛਿਆ ਕਿ ਕੀ ਇਹ ਜਾਣਕਾਰੀ ਸਿਆਸੀ ਤੌਰ 'ਤੇ ਸਰਕਾਰ ਲਈ ਮੁਸ਼ਕਲ ਪੈਦਾ ਕਰ ਰਹੀ ਸੀ ਜਾਂ ਫਿਰ ਇਸ ਖੁਲਾਸੇ ਨਾਲ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕੋਈ ਪ੍ਰੇਸ਼ਾਨੀ ਹੋਈ ਸੀ।
ਭਾਜਪਾ ਬੁਲਾਰੇ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਸਰਕਾਰ ਅਣਸੁਖਾਵੇਂ ਸੱਚ ਦਾ ਸਾਹਮਣਾ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਜਾਂ ਸੱਚਾਈ ਨੂੰ ਸੁਣਨ ਦੀ ਬਜਾਏ ਉਨ੍ਹਾਂ ਨੂੰ ਸਾਈਡਲਾਈਨ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅਨੁਸਾਰ, ਜਦੋਂ ਕਿਸੇ ਅਧਿਕਾਰੀ ਨੂੰ ਸੱਚਾਈ ਸਾਹਮਣੇ ਲਿਆਉਣ ਬਦਲੇ ਕਾਰਵਾਈ ਦੀ ਬਜਾਏ ਤਬਾਦਲਾ ਦਿੱਤਾ ਜਾਂਦਾ ਹੈ, ਤਾਂ ਇਹ ਸਰਕਾਰ ਦੀ ਪਾਰਦਰਸ਼ਤਾ ਅਤੇ ਉਸ ਦੀਆਂ ਤਰਜੀਹਾਂ 'ਤੇ ਗੰਭੀਰ ਸ਼ੱਕ ਪੈਦਾ ਕਰਦਾ ਹੈ।
 


author

Shubam Kumar

Content Editor

Related News