ਦਿੱਲੀ: ਸ੍ਰੀ ਦਰਬਾਰ ਸਾਹਿਬ ਦਾ ਮਾਡਲ ਬਣਾਉਣ 'ਤੇ ਸਿੱਖ ਸੰਗਤਾਂ 'ਚ ਰੋਸ, ਸਿਰਸਾ ਨੇ ਮਾਡਲ ਤੁੜਵਾਇਆ

Tuesday, Jun 22, 2021 - 12:21 PM (IST)

ਦਿੱਲੀ: ਸ੍ਰੀ ਦਰਬਾਰ ਸਾਹਿਬ ਦਾ ਮਾਡਲ ਬਣਾਉਣ 'ਤੇ ਸਿੱਖ ਸੰਗਤਾਂ 'ਚ ਰੋਸ, ਸਿਰਸਾ ਨੇ ਮਾਡਲ ਤੁੜਵਾਇਆ

ਜਲੰਧਰ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਥਿਤ ਪੰਜਾਬੀ ਬਾਗ ਦੇ ਇਕ ਪਾਰਕ ਵਿਚ ਬਣਾਇਆ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿਚ ਆਇਆ ਸੀ ਤਾਂ ਅਸੀਂ ਤੁਰੰਤ ਐੱਸ. ਡੀ. ਐੱਮ. ਸੀ. ਕਮਿਸ਼ਨਰ ਗਣੇਸ਼ ਭਾਰਤੀ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਤੇ ਇਹ ਮਾਡਲ ਕਿਸੇ ਵੀ ਤਰੀਕੇ ਪ੍ਰਵਾਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਜਿਹਾ ਮਾਡਲ ਬਣਾਉਣਾ ਮਹਾਪਾਪ ਹੈ। ਉਨ੍ਹਾਂ ਕਿਹਾ ਕਿ ਪਾਰਕ ਵਿਚ ਕੁਤਬ ਮੀਨਾਰ ਸਮੇਤ ਹੋਰ ਮਾਡਲ ਬਣਾਏ ਹਨ ਪਰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਇਸ ਮਾਡਲ ਨੂੰ ਬਣਾਉਣ ਕਾਰਨ ਸੰਗਤਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ :'ਆਪ' 'ਚ ਸ਼ਾਮਿਲ ਹੋਏ ਕੁੰਵਰ ਵਿਜੇ ਪ੍ਰਤਾਪ, ਕੀ ਬਦਲਣਗੇ ਪੰਜਾਬ ਦੀ ਸਿਆਸਤ ਦੇ ਸਮੀਕਰਣ? ਪੜ੍ਹੋ ਖ਼ਾਸ ਰਿਪੋਰਟ

ਸਿਰਸਾ ਨੇ ਦੱਸਿਆ ਕਿ ਐੱਸ. ਡੀ. ਐੱਮ. ਸੀ. ਦੇ ਕਮਿਸ਼ਨਰ ਨੇ ਸਾਨੂੰ ਭਰੋਸਾ ਦਿੱਤਾ ਸੀ ਕਿ ਟੀਮ ਸਵੇਰੇ 7 ਵਜੇ ਤੋਂ ਲੱਗ ਜਾਵੇਗੀ ਤੇ ਮਾਡਲ ਤੋੜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਗਤ ਨੂੰ ਅਸੀਂ ਇਹ ਭਰੋਸਾ ਦੁਆਇਆ ਸੀ ਕਿ ਇਸਨੂੰ ਇਕ ਦਿਨ ਦੇ ਅੰਦਰ-ਅੰਦਰ ਤੁੜਾਵਾਂਗੇ। ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਮੌਕੇ ’ਤੇ ਪਹੁੰਚੇ ਹੋਏ ਸਨ ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉੱਦਮ ’ਤੇ ਕਾਰ ਸੇਵਾ ਵਾਲੇ ਬਾਬਾ ਜੀ ਵੀ ਆਪਣੀ ਮਸ਼ੀਨ ਲੈ ਕੇ ਇਸ ਮਾਡਲ ਨੂੰ ਤੋੜਨ ਦੇ ਕੰਮ ਵਿਚ ਡਟੇ ਸਨ।

ਇਹ ਵੀ ਪੜ੍ਹੋ : 1984 ਦੇ ਘਟਨਾਕ੍ਰਮ 'ਤੇ ਬਣੀ ਵੈੱਬ ਸੀਰੀਜ਼ ‘ਗ੍ਰਹਿਣ’ 'ਤੇ ਐੱਸ. ਜੀ. ਪੀ. ਸੀ. ਨੇ ਚੁੱਕੇ ਸਵਾਲ, ਕਿਹਾ ਲੱਗੇ ਰੋਕ 

ਬੀਬੀ ਜਗੀਰ ਕੌਰ ਨੇ ਮਾਡਲ ਦੀ ਕੀਤੀ ਸੀ ਨਿੰਦਿਆ
ਬੀਤੇ ਦਿਨ ਬੀਬੀ ਜਗੀਰ ਕੌਰ ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਮਾਡਲ ਤਿਆਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮਸਲਾ ਸਾਹਮਣੇ ਆਉਣ ’ਤੇ ਉਹ ਬੀਤੇ ਕੱਲ੍ਹ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਸੰਪਰਕ ਵਿਚ ਸਨ । ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕੁਝ ਲੋਕ ਜਾਣਬੁਝ ਕੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ : ਟਵਿੱਟਰ 'ਤੇ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ਦਾ ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ

ਨੋਟ ; ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਨ ਵਾਲਿਆਂ ਖ਼ਿਲਾਫ਼ ਕੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ? ਕੁਮੈਂਟ ਕਰਕੇ ਦਿਓ ਆਪਣੇ ਰਾਏ


author

Harnek Seechewal

Content Editor

Related News