MP ਵਿਕਰਮਜੀਤ ਸਾਹਨੀ ਨੇ ਪੰਜਾਬੀ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦੀ ਕੀਤੀ ਅਪੀਲ
Tuesday, Jul 25, 2023 - 10:14 PM (IST)
ਚੰਡੀਗੜ੍ਹ : ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ 'ਚ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਲਈ ਇਕ ਗੈਰ-ਰਸਮੀ ਗੱਲਬਾਤ ਅਤੇ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਸਾਹਨੀ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ ਇਕੱਠੇ ਹੋਣ ਅਤੇ ਕੇਂਦਰ ਸਰਕਾਰ ਦੇ ਸਬੰਧ 'ਚ ਪੰਜਾਬ ਸੂਬੇ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋਣ।
ਸਾਹਨੀ ਨੇ ਪੰਜਾਬੀ ਕਿਸਾਨਾਂ ਦੀ ਦੁਰਦਸ਼ਾ ਅਤੇ ਸੂਬਾ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡਾਂ ਅਤੇ ਮਾਰਕੀਟ ਫੀਸ ਦੇ 4200 ਕਰੋੜ ਰੁਪਏ ਨਾ ਮਿਲਣ ਕਾਰਨ ਰੁਕੇ ਪੇਂਡੂ ਵਿਕਾਸ ਕਾਰਜਾਂ ਅਤੇ ਹੋਰ ਸਮੱਸਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਅੰਨ ਦਾ ਭੰਡਾਰ ਹੈ ਅਤੇ ਇਸ ਲਈ ਕਿਸਾਨਾਂ ਦੇ ਭਲੇ ਲਈ ਪੇਂਡੂ ਖੇਤਰਾਂ ਦਾ ਵਿਕਾਸ ਅਤੇ ਮੰਡੀਆਂ ਵਿੱਚ ਬੁਨਿਆਦੀ ਢਾਂਚਾ ਤਿਆਰ ਕਰਨਾ ਮਹੱਤਵਪੂਰਨ ਹੈ।
ਇਹ ਵੀ ਪੜ੍ਹੋ : ਦਮਦਮੀ ਟਕਸਾਲ ਵੱਲੋਂ ਤਿਆਰ ਸ਼੍ਰੋਮਣੀ ਦਮਦਮੀ ਸਟੀਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਿਲੀਜ਼
ਸਾਹਨੀ ਨੇ ਸੂਬੇ ਦੇ 3 ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਅਤੇ ਇਸ ਦੇ ਪੁਨਰਗਠਨ ਦੀ ਫੌਰੀ ਲੋੜ ਬਾਰੇ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਅਤੇ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਖਾੜਕੂਵਾਦ ਦਾ ਗਵਾਹ ਹੈ, ਇਸ ਲਈ ਪੰਜਾਬ ਵਿੱਤੀ ਰਾਹਤ ਪੈਕੇਜ ਦਾ ਹੱਕਦਾਰ ਹੈ। ਉਨ੍ਹਾਂ ਪੰਜਾਬ ਵਿੱਚ ਹਾਲ ਹੀ 'ਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਲੋੜ ਨੂੰ ਵੀ ਦੁਹਰਾਇਆ।
ਗੱਲਬਾਤ 'ਚ ਹਿੱਸਾ ਲੈਣ ਵਾਲੇ ਸੰਸਦ ਮੈਂਬਰਾਂ 'ਚ ਸੋਮ ਪ੍ਰਕਾਸ਼ ਵਣਜ ਰਾਜ ਮੰਤਰੀ, ਰਾਘਵ ਚੱਢਾ, ਸੰਤ ਬਲਬੀਰ ਸਿੰਘ ਸੀਚੇਵਾਲ, ਸੁਸ਼ੀਲ ਕੁਮਾਰ ਰਿੰਕੂ, ਅਸ਼ੋਕ ਮਿੱਤਲ, ਮਨੀਸ਼ ਤਿਵਾੜੀ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਮੁਹੰਮਦ ਸਦੀਕ, ਰਾਜੀਵ ਪ੍ਰਤਾਪ ਰੂਡੀ ਤੇ ਕਈ ਹੋਰ ਸੰਸਦ ਮੈਂਬਰ ਸ਼ਾਮਲ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8