ਵਾਸਤੂ ਮੁਤਾਬਕ ਭੁੱਲ ਕੇ ਨਾ ਲਗਾਓ ਪਹਿਨੇ ਹੋਏ ਕੱਪੜਿਆਂ ਨਾਲ ਪੋਚਾ
1/16/2025 6:13:21 PM
ਵੈੱਬ ਡੈਸਕ- ਸਾਡੇ ਵਿੱਚੋਂ ਬਹੁਤ ਸਾਰੇ ਲੋਕ ਅਕਸਰ ਘਰ ਦੀ ਸਫ਼ਾਈ ਅਤੇ ਪੋਚਾ ਲਗਾਉਣ ਲਈ ਪੁਰਾਣੇ ਕੱਪੜਿਆਂ ਦੀ ਵਰਤੋਂ ਕਰਦੇ ਹਨ, ਜਿਸਦਾ ਉਨ੍ਹਾਂ ਦੇ ਜੀਵਨ 'ਤੇ ਬਹੁਤ ਮਾੜਾ ਅਤੇ ਨਕਰਾਤਮਕ ਪ੍ਰਭਾਵ ਪੈਂਦਾ ਹੈ। ਜੇਕਰ ਤੁਸੀਂ ਆਪਣੇ ਘਰ ਨੂੰ ਸਾਫ਼ ਕਰਨ ਲਈ ਪੁਰਾਣੇ ਕੱਪੜਿਆਂ ਦੀ ਵਰਤੋਂ ਕਰਦੇ ਹੋ ਤਾਂ ਸਾਵਧਾਨ ਹੋ ਜਾਵੋ, ਨਹੀਂ ਤਾਂ ਤੁਸੀਂ ਵਾਸਤੂ ਦੋਸ਼ ਦਾ ਸ਼ਿਕਾਰ ਹੋ ਸਕਦੇ ਹੋ!
ਇਹ ਵੀ ਪੜ੍ਹੋ-ਜੇਕਰ ਤੁਸੀਂ ਵੀ ਰਾਤ ਨੂੰ ਬ੍ਰਾਅ ਪਹਿਣ ਕੇ ਸੌਂਦੇ ਹੋ ਤਾਂ ਸਾਵਧਾਨ ! ਪੜ੍ਹੋ ਕੀ ਹੋ ਸਕਦੈ ਨੇ ਨੁਕਸਾਨ
ਵਾਸਤੂ ਸ਼ਾਸਤਰ ਦੇ ਅਨੁਸਾਰ, ਪਹਿਨੇ ਹੋਏ ਕੱਪੜਿਆਂ ਨਾਲ ਕਦੇ ਵੀ ਪੋਚਾ ਨਹੀਂ ਲਗਾਉਣਾ ਚਾਹੀਦਾ ਹੈ। ਕਿਉਂਕਿ ਉਨ੍ਹਾਂ ਕੱਪੜਿਆਂ ਵਿੱਚ ਵਿਅਕਤੀ ਦੀ ਊਰਜਾ ਬਣੀ ਰਹਿੰਦੀ ਹੈ।
ਪੁਰਾਣੇ ਕੱਪੜਿਆਂ ਵਿੱਚ ਜੀਵਤ ਊਰਜਾ ਨਕਾਰਾਤਮਕ ਊਰਜਾ ਵਿੱਚ ਬਦਲ ਜਾਂਦੀ ਹੈ, ਜੋ ਵਿਅਕਤੀ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ।
ਇਹ ਵੀ ਪੜ੍ਹੋ-ਸਰਦੀਆਂ 'ਚ ਕਿਤੇ ਤੁਹਾਡੇ ਪੈਰ ਤਾਂ ਨਹੀਂ ਰਹਿੰਦੇ ਬਰਫ ਵਾਂਗ ਠੰਡੇ? ਹੋ ਸਕਦੀਆਂ ਨੇ ਖਤਰਨਾਕ ਬਿਮਾਰੀਆਂ
ਧਾਰਮਿਕ ਮਾਨਤਾ ਦੇ ਅਨੁਸਾਰ ਪਹਿਨੇ ਹੋਏ ਕੱਪੜਿਆਂ ਨਾਲ ਪੋਚਾ ਲਗਾਉਣ ਨਾਲ ਘਰ ਵਿੱਚ ਖੁਸ਼ਹਾਲੀ ਅਤੇ ਸ਼ਾਂਤੀ ਨਹੀਂ ਰਹਿੰਦੀ। ਅਜਿਹੀ ਸਥਿਤੀ ਵਿੱਚ ਪਹਿਨੇ ਹੋਏ ਕੱਪੜੇ ਦਾਨ ਕਰਨੇ ਚਾਹੀਦੇ ਹਨ। ਯਾਦ ਰੱਖੋ, ਦਾਨ ਕਰਨ ਤੋਂ ਪਹਿਲਾਂ ਕੱਪੜੇ ਨੂੰ ਨਮਕ ਵਾਲੇ ਪਾਣੀ ਵਿੱਚ ਚੰਗੀ ਤਰ੍ਹਾਂ ਧੋਵੋ।
ਇਹ ਵੀ ਪੜ੍ਹੋ-ਠੰਡ 'ਚ ਕੀ ਤੁਹਾਡੇ ਵੀ ਹੁੰਦੈ ਪਿੱਠ ਦਰਦ ਤਾਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਉਪਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।