ਸ਼ਰਧਾ ਪੂਰਵਕ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ

7/2/2019 3:57:20 PM

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ 'ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 'ਸ੍ਰੀ ਅਕਾਲ ਤਖ਼ਤ ਸਾਹਿਬ ਜੀ' ਦਾ ਸਥਾਪਨਾ ਦਿਵਸ ਬੜੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿਤਰ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਦੌਰਾਨ ਸ੍ਰੀ ਅਕਾਲ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਈ ਹੋਈ ਸੰਗਤ ਨੂੰ ਗੁਰੂ ਮਾਰਗ 'ਤੇ ਚੱਲਣ ਦਾ ਆਦੇਸ਼ ਦਿੱਤਾ।


rajwinder kaur

Edited By rajwinder kaur