ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਦਰਬਾਰ ਸਾਹਿਬ ਲੱਗੀਆਂ ਰੌਣਕਾਂ

5/27/2019 3:17:33 PM

ਅੰਮ੍ਰਿਤਸਰ (ਸੁਮਿਤ) - ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਕਰਨ ਵਾਲੇ ਅਤੇ ਮੀਰੀ ਪੀਰੀ ਦੇ ਮਾਲਕ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਮਗਰੋਂ ਕੀਰਤਨ ਰਾਹੀਂ ਆਈ ਹੋਈ ਸੰਗਤ ਨੂੰ ਨਿਹਾਲ ਕੀਤਾ ਗਿਆ। ਜਾਣਕਾਰੀ ਅਨੁਸਾਰ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁੰਦਰ ਜਲੋ ਵੀ ਸਜਾਏ ਗਏ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਸੰਗਤਾਂ ਵੱਡੀ ਗਿਣਤੀ 'ਚ ਮੌਜੂਦ ਸਨ। ਸੰਗਤਾਂ ਨੂੰ ਜਲੋ 'ਚ ਬਹੁ-ਕੀਮਤੀ ਵਸਤੂਆਂ, ਜਿਸ 'ਚ ਹੀਰੇ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਾਮਾਨ ਆਦਿ ਸੀ, ਦੇ ਦਰਸ਼ਨ ਕਰਵਾਏ ਗਏ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਜੀ ਦਾ ਨੌ-ਲੱਖਾ ਹਾਰ, ਨੀਲ ਕੰਠ ਦਾ ਮੋਰ, ਸੋਨੇ ਦਾ ਛੱਤਰ, ਅਸਲੀ ਮੋਤੀਆਂ ਦੀ ਮਾਲਾ ਆਦਿ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਆਈ ਹੋਈ ਸੰਗਤ ਨੇ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।


rajwinder kaur

Edited By rajwinder kaur