ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ ''ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
9/1/2026 3:21:39 AM
ਮੇਖ : ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮੌਸਮ ਦਾ ਐਕਸਪੋਜ਼ਰ ਆਪ ਨੂੰ ਪ੍ਰੇਸ਼ਾਨ ਕਰ ਸਕਦਾ ਹੈ।
ਬ੍ਰਿਖ : ਸਿਤਾਰਾ ਕਿਉਂਕਿ ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ ਹੈ, ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।
ਮਿਥੁਨ :ਮਿੱਟੀ-ਰੇਤਾ, ਬੱਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਸਿੰਘ :ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰਨੀ ਚਾਹੀਦੀ ਹੈ।
ਬ੍ਰਿਸ਼ਚਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਸਫਰ ਪ੍ਰੇਸ਼ਾਨੀ ਵਾਲਾ ਹੋਵੇਗਾ।
ਧਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਨਾਲ ਜ਼ਰੂਰਤ ਦੇ ਹਰ ਮੌਕੇ ’ਤੇ ਖੜ੍ਹੀ ਨਜ਼ਰ ਆਵੇਗੀ।
ਮਕਰ : ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਫਰੂਟਫੁਲ ਰਹਿਣਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਕੁੰਭ : ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਕਿਸੇ ਕੰਮਕਾਜੀ ਸਮੱਸਿਆ ਨੂੰ ਸੈੱਟਲ ਕਰਨ ’ਚ ਹੈਲਪਫੁਲ ਹੋਵੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
1 ਸਤੰਬਰ 2026, ਮੰਗਲਵਾਰ
ਭਾਦੋਂ ਵਦੀ ਤਿੱਥੀ ਚੌਥ। (ਸਵੇਰੇ 7.42 ਤੱਕ) ਅਤੇ ਮਗਰੋਂ ਤਿੱਥੀ ਪੰਚਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 10 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 18, ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ : ਸ਼ਾਮ 6.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (1-2 ਮੱੱਧ ਰਾਤ 2.43 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ ਯੋਗ : ਵ੍ਰਿਧੀ (ਰਾਤ 11.39 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), 1-2 ਮੱਧ ਰਾਤ 2.43 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 81 ਮੋਤਾ ਸਿੰਘ ਨਗਰ, ਜਲੰਧਰ)
