ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

9/3/2026 3:36:17 AM

ਮੇਖ : ਟੀਚਿੰਗ, ਕੋਚਿੰਗਂ, ਪ੍ਰਿੰਟਿੰਗ, ਪਬਲੀਸ਼ਿੰਗ, ਲਿਕਰ, ਹੋਟਲਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ। 
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਾਤਰਾ ਪ੍ਰੋਗਰਾਮਾਂ ’ਚ ਸ਼ਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ। 
ਮਿਥੁਨ : ਖਰਚਿਆਂ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ। 
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਵੀ ਲਾਭ ਦੇਵੇਗੀ। 
ਸਿੰਘ : ਰਾਜਕੀ ਕੰਮਾ ’ਚ ਪੱਖ ਮਜ਼ਬੂਤ, ਅਫਸਰ ਮਿਹਰਬਾਨ,ਕੰਸੀਡ੍ਰੇਟ ਰਹਿਣਗੇ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ। 
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ,ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਹਿਯੋਗ ਬਣਿਆ ਰਹੇਗਾ।
ਧਨ : ਕਿਸੇ ਸਟ੍ਰਾਂਗ ਸ਼ਤਰੂ ਕਰਕੇ, ਪ੍ਰੇਸ਼ਾਨੀਆਂ ਵਧਣ ਦਾ ਡਰ, ਮਨ ਵੀ ਅਸ਼ਾਂਤ, ਪ੍ਰੇਸ਼ਾਨ ਅਤੇ ਡਿਸਟਰਬ ਰਹੇਗਾ।
ਮਕਰ : ਸੰਤਾਨ ਸਾਥ ਦੇਵੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਇੰਸਟਰੂਮੈਂਟਲ ਹੋ ਸਕਦੀ ਹੈ।
ਕੁੰਭ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮੀਨ : ਮਿੱਤਰ-ਸਹਿਯੋਗੀ ਸਾਥ ਦੇਣਗੇ, ਅਤੇ ਜ਼ਰੂਰਤ ਦੇ ਹਰ ਮੌਕੇ ’ਤੇ ਉਹ ਆਪਦੀ ਮਦਦ ਲਈ ਤਿਆਰ ਮਿਲਣਗੇ।

3 ਸਤੰਬਰ 2026, ਵੀਰਵਾਰ
ਭਾਦੋਂ ਵਦੀ ਤਿੱਥੀ ਸਪਤਮੀ (3-4 ਮੱਧ ਰਾਤ 2.26 ਵਜੇ ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਸਿੰਘ ’ਚ 
ਚੰਦਰਮਾ     ਮੇਖ ’ਚ 
ਮੰਗਲ       ਮਿਥੁਨ ’ਚ
ਬੁੱਧ          ਸਿੰਘ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਤੁਲਾ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ :  2083, ਭਾਦੋਂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 12 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 20, ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ : ਸ਼ਾਮ 6.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (3-4 ਮੱਧ ਰਾਤ 12.30 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵਿਆਘਾਤ (ਸ਼ਾਮ 6.33 ਤਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮੇਖ ਰਾਸ਼ੀ ’ਤੇ (ਸਵੇਰੇ 7.26 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ 1.26 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ  ਡੇਢ ਤੋਂ ਤਿੰਨ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਸ਼ੀਤਲਾ ਸਪਤਮੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar