ਮਕਰ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

8/22/2026 6:41:32 AM

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ’ਚ ਖਰਾਬੀ ਰੱਖਣ ਵਾਲਾ, ਨੁਕਸਾਨ ਦਾ ਵੀ ਡਰ ਪਰ ਬਾਅਦ ’ਚ ਹਰ ਫ੍ਰੰਟ ’ਤੇ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਕਿਸੇ ਨਾ ਕਿਸੇ ਪਹਿਲੂ ਤੋਂ ਟੈਨਸ਼ਨ, ਪ੍ਰੇਸ਼ਾਨੀ ਰੱਖਣ ਵਾਲਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਫ਼ਸਣ ਤੋਂ ਬਚਣਾ ਚਾਹੀਦਾ ਹੈ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਮੁਸ਼ਕਿਲਾਂ ਵਾਲੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਹਾਲਾਤ ਸੁਧਰਨਗੇ, ਸਫ਼ਲਤਾ ਸਾਥ ਦੇਵੇਗੀ।
ਕਰਕ : ਬਾਅਦ ਦੁਪਹਿਰ ਤੱਕ ਮਨ ਅਸਮੰਜਸ ਅਤੇ ਦੁਵਿਧਾ ’ਚ ਰਹੇਗਾ ਪਰ ਬਾਅਦ ’ਚ ਵੀ ਆਪ ਕਿਸੇ ਕੰਮ ਨੂੰ ਅੱਗੇ ਨਾ ਵਧਾ ਸਕੋਗੇ।
ਸਿੰਘ : ਬਾਅਦ ਦੁਪਹਿਰ ਤੱਕ ਕਿਸੇ ਇੰਪੋਰਟੈਂਟ ਕੰਮ ਨੂੰ ਹੱਥ ’ਚ ਨਾ ਲਓ, ਕਿਉਂਕਿ ਸਿਤਾਰਾ ਕਮਜ਼ੋਰ ਹੈ ਪਰ ਬਾਅਦ ’ਚ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਹਰ ਮੋਰਚੇ ’ਤੇ ਮਾਯੂਸੀ ਦੇਵੇਗਾ ਪਰ ਬਾਅਦ ’ਚ ਆਪ ਦਾ ਕਦਮ ਬੜ੍ਹਤ ਅਤੇ ਸਫ਼ਲਤਾ ਵੱਲ ਰੱਖੇਗਾ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਅਰਥ ਦਸ਼ਾ ਤੰਗ ਰੱਖੇਗਾ, ਨੁਕਸਾਨ-ਪ੍ਰੇਸ਼ਾਨੀ ਵੀ ਰਹੇਗੀ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਵਧੇਗੀ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਮਨ ਨੂੰ ਅਸ਼ਾਂਤ ਰੱਖੇਗਾ, ਜਨਰਲ ਹਾਲਾਤ ਵਿਪਰੀਤ ਬਣੇ ਰਹਿਣਗੇ, ਫ਼ਿਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਪੰਗਿਆਂ, ਪੇਚਦਗੀਆਂ ਦੇ ਉਭਰਣ ਦਾ ਡਰ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਨੁਕਸਾਨ ਦਾ ਡਰ ਵਧੇਗਾ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਵਿਗਾੜਣ ਵਾਲਾ, ਫ਼ਿਰ ਬਾਅਦ ’ਚ ਅਰਥ ਮੋਰਚੇ ’ਤੇ ਦਸ਼ਾ ਕੰਫ਼ਰਟੇਬਲ ਬਣੇਗੀ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਮਨ ਨੂੰ ਅਪਸੈੱਟ ਰੱਖੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਸਫ਼ਲਤਾ ਮਿਲੇਗੀ, ਬਿਹਤਰੀ ਹੋਵੇਗੀ, ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।

22 ਅਗਸਤ 2026, ਸ਼ਨੀਵਾਰ
ਸਾਉਣ ਸੁਦੀ ਤਿੱਥੀ ਦਸਮੀ (22-23 ਮੱਧ ਰਾਤ 2.01 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਸਿੰਘ ’ਚ 
ਚੰਦਰਮਾ    ਬ੍ਰਿਸ਼ਚਕ ’ਚ 
ਮੰਗਲ      ਮਿਥੁਨ  ’ਚ
 ਬੁੱਧ        ਕਰਕ  ’ਚ 
 ਗੁਰੂ       ਕਰਕ ’ਚ 
 ਸ਼ੁੱਕਰ     ਕੰਨਿਆ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 31 (ਸਾਉਣ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 8, ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ : ਸ਼ਾਮ 6.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਬਾਅਦ ਦੁਪਹਿਰ 2.50 ਤਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਵਿਸ਼ਕੁੰਭ (ਪੂਰਾ ਦਿਨ ਰਾਤ), ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਬਾਅਦ ਦੁਪਹਿਰ 2.50 ਤੱਕ),  ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਬਾਅਦ ਦੁਪਹਿਰ 2.50 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar