ਮਕਰ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ ''ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
8/20/2026 3:50:00 AM
ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜ਼ੋਰ ਲਗਾਉਣ ’ਤੇ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਤਣਾਤਣੀ ਰਹੇਗੀ।
ਮਿਥੁਨ : ਸ਼ਤਰੂ ਨੁਕਸਾਨ ਪਹੁੰਚਾਉਣ ਅਤੇ ਪ੍ਰੇਸ਼ਾਨੀ ਦੇਣ ਲਈ ਕੋਈ ਨਾ ਕੋਈ ਬਹਾਨਾ ਭਾਲਦਾ ਰਹਿ ਸਕਦਾ ਹੈ, ਸਫਰ ਵੀ ਨਾ ਕਰਨਾ ਬਿਹਤਰ ਰਹੇਗਾ।
ਕਰਕ : ਸੰਤਾਨ ਨਾ ਤਾਂ ਜ਼ਰੂਰਤ ਦੇ ਮੌਕੇ ’ਤੇ ਸਾਥ ਖੜ੍ਹੀ ਹੋਵੇਗੀ ਅਤੇ ਨਾ ਹੀ ਸਾਥ ਦੇਵੇਗੀ, ਸੋਚ ਵਿਚਾਰ ’ਚ ਵੀ ਨੈਗੇਟੀਵਿਟੀ ਪ੍ਰਭਾਵੀ ਰਹੇਗੀ।
ਸਿੰਘ : ਨਾ ਤਾਂ ਅਦਾਲਤ ’ਚ ਜਾਓ ਅਤੇ ਨਾ ਹੀ ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲਓ, ਕਿਉਂਕਿ ਸਿਤਾਰਾ ਫੇਵਰੇਵਲ ਨਹੀਂ ਹੈ।
ਕੰਨਿਆ : ਕੰਮਕਾਜੀ ਸਾਥੀ ਨਾ ਤਾਂ ਸਾਥ ਦੇਣਗੇ ਅਤੇ ਨਾ ਹੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਤੁਲਾ : ਨਾ ਤਾਂ ਕਾਰੋਬਾਰੀ ਟੂਰਿੰਗ ਕਰੋ ਅਤੇ ਨਾ ਹੀ ਕਾਰੋਬਾਰੀ ਕੰਮ ਬੇਧਿਆਨੀ ਨਾਲ ਕਰੋ, ਉਧਾਰੀ ’ਚ ਵੀ ਨਾ ਫਸੋ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ, ਮਨ ਬੇਕਾਰ ਕੰਮਾਂ ਵੱਲ ਭਟਕੇਗਾ।
ਧਨ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਆਪ ਦੀ ਪਲਾਨਿੰਗ ਉਖੜ-ਵਿਗੜ ਨਾ ਜਾਵੇ।
ਮਕਰ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਕਿਸੇ ਨਾ ਕਿਸੇ ਰੁਕਾਵਟ ਮੁਸ਼ਕਲ ਦੇ ਉਭਰਣ ਦਾ ਡਰ ਰਹੇਗਾ।
ਮੀਨ : ਕਿਉਂਕਿ ਸੋਚ-ਵਿਚਾਰ ’ਚ ਨੈਗੇਟੀਵਿਟੀ ਪ੍ਰਭਾਵੀ ਰਹੇਗੀ, ਇਸਲਈ ਧਿਆਨ ਰੱਖੋ ਕਿ ਆਪ ਤੋਂ ਕੁਝ ਨਾ ਗਲਤ ਨਾ ਹੋ ਜਾਵੇ।
20 ਅਗਸਤ 2026, ਵੀਰਵਾਰ
ਸਾਉਣ ਸੁਦੀ ਤਿੱਥੀ ਅਸ਼ਟਮੀ (ਸ਼ਾਮ 9.19 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 29 (ਸਾਉਣ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 6, ਸੂਰਜ ਉਦੇ ਸਵੇਰੇ 6 ਵਜੇ, ਸੂਰਜ ਅਸਤ : ਸ਼ਾਮ 7.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਸਵੇਰੇ 9.09 ਤਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਏਂਦਰ (20-21 ਮੱਧ ਰਾਤ 4.26 ਤਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 8.20 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਦੁਰਗਾ ਅਸ਼ਟਮੀ, ਦੁਰਗਾ ਅਸ਼ਟਮੀ ਵਰਤ, ਮੇਲਾ ਛਿਣਮਸਤਿਕਾ (ਚਿੰਤਪੁਰਨੀ), ਮੇਲਾ ਮਾਤਾ ਨੈਣਾ ਦੇਵੀ, ਮੇਲਾ ਮਾਤਾ ਚਾਮੰੁਡਾ ਦੇਵੀ (ਹਿਮਾਚਲ), ਸੰਤ ਬਾਬਾ ਹਰਚੰਦ ਸਿੰਘ, ਲੌਗੋਂਵਾਲ ਬਲਿਦਾਨ ਦਿਵਸ, ਸ਼੍ਰੀ ਰਾਜੀਵ ਗਾਂਧੀ ਜਨਮ ਦਿਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
