ਹਨੂੰਮਾਨ ਜੀ ਦੀ ਇਸ ਖਾਸ ਪੂਜਾ ਨਾਲ ਘਰ ''ਚ ਆਵੇਗਾ ਧੰਨ, ਮਿਲੇਗੀ ਤਰੱਕੀ

07/09/2019 1:34:35 PM

ਜਲੰਧਰ (ਬਿਊਰੋ) — ਜੋਤਿਸ਼ ਸ਼ਾਸਤਰ 'ਚ ਮੰਗਲਵਾਰ ਅਤੇ ਸ਼ਨੀਵਾਰ ਦਾ ਦਿਨ ਹਨੂੰਮਾਨ ਜੀ ਨੂੰ ਸਮਰਪਿਤ ਹੈ। ਇਸ ਦਿਨ ਹਨੂੰਮਾਨ ਜੀ ਦੀ ਪੂਜਾ ਕਰਨ ਨਾਲ ਹਰ ਤਰ੍ਹਾਂ ਦੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ। ਮੰਗਲ ਗ੍ਰਹਿ ਸੰਬੰਧੀ ਸਾਰੇ ਦੋਸ਼ ਵੀ ਖਤਮ ਹੋ ਜਾਂਦੇ ਹਨ। ਤਾਂ ਚਲੋ ਜਾਣਦੇ ਹਾਂ ਕਿ ਮੰਗਲਵਾਰ ਨੂੰ ਕੀ ਕਰਨਾ ਚਾਹੀਦਾ ਹੈ, ਜਿਸ ਨਾਲ ਹਨੂੰਮਾਨ ਜੀ ਵੀ ਖੁਸ਼ ਹੋ ਜਾਣ ਅਤੇ ਮੰਗਲ ਗ੍ਰਹਿ ਸੰਬੰਧੀ ਸਾਰੇ ਦੋਸ਼ ਵੀ ਦੂਰ ਹੋ ਜਾਣ। ਮੰਗਲ ਗ੍ਰਹਿ ਨੂੰ ਬਹੁਤ ਤੇਜਸਵੀ ਗ੍ਰਹਿ ਮੰਨਿਆ ਜਾਂਦਾ ਹੈ ਅਤੇ ਜੇਕਰ ਇਹ ਕਿਸੇ ਵਿਅਕਤੀ 'ਤੇ ਖੁਸ਼ ਹੋ ਜਾਂਦਾ ਹੈ ਤਾਂ ਉਸ ਦਾ ਜੀਵਨ ਮੰਗਲਮਈ ਹੋ ਜਾਂਦਾ ਹੈ। ਇਸ ਦੀ ਪੂਜਾ ਕਰਨ ਨਾਲ ਹਨੂੰਮਾਨ ਜੀ ਖੁਸ਼ ਹੁੰਦੇ ਹਨ। ਕਈ ਵਾਰ ਕੁੰਡਲੀ 'ਚ ਮੰਗਲ ਦੋਸ਼ ਹੋਣ ਕਾਰਨ ਦੁੱਖ ਪੈਦਾ ਹੁੰਦੇ ਹਨ। ਇਸ ਲਈ ਜੇਕਰ ਕੁਝ ਆਸਾਨ ਉਪਾਅ ਕੀਤੇ ਜਾਣ ਤਾਂ ਮੰਗਲ ਦੇਵਤਾ ਅਤੇ ਹਨੂੰਮਾਨ ਜੀ ਦੋਵੇਂ ਖੁਸ਼ ਹੋ ਕੇ ਜੀਵਨ ਨੂੰ ਸੁੱਖ-ਸਮਰਿੱਧੀ ਦਾ ਵਰਦਾਨ ਦਿੰਦੇ ਹਨ। ਆਓ ਜਾਣਦੇ ਹਾਂ ਮੰਗਲ ਨੂੰ ਵਧੀਆ ਬਣਾਈ ਰੱਖਣ ਲਈ ਕੁਝ ਆਸਾਨ ਉਪਾਅ :-

ਕਿਸੇ ਜੋਤਿਸ਼ ਆਚਾਰਯ ਨਾਲ ਵਿਚਾਰ ਕਰਨ ਤੋਂ ਬਾਅਦ ਮੂੰਗਾ ਰਤਨ ਧਾਰਨ ਕਰੋ। ਮੂੰਗਾ ਮੰਗਲ ਗ੍ਰਹਿ ਦਾ ਰਤਨ ਹੁੰਦਾ ਹੈ।
ਜੇਕਰ ਸਰੀਰ ਹਮੇਸ਼ਾ ਰੋਗ ਨਾਲ ਪੀੜਤ ਰਹਿੰਦਾ ਹੈ ਤਾਂ ਹਰ ਤਰ੍ਹਾਂ ਦੇ ਰੋਗ ਨੂੰ ਦੂਰ ਕਰਨ ਲਈ ਹਰ ਮੰਗਲਵਾਰ ਨੂੰ ਗੁੜ ਅਤੇ ਆਟੇ ਦਾ ਦਾਨ ਕਰੋ।

ਜੇ ਘਰ 'ਚ ਹਮੇਸ਼ਾ ਕਲੇਸ਼ ਰਹਿੰਦਾ ਹੈ ਤਾਂ ਉਸ ਦੀ ਸ਼ਾਂਤੀ ਲਈ ਹਰ ਮੰਗਲਵਾਰ ਨੂੰ ਵਹਿੰਦੇ ਹੋਏ ਪਾਣੀ 'ਚ ਲਾਲ ਮਸੂਰ ਦੀ ਦਾਲ ਵਹਾਓ।

ਜ਼ਮੀਨ ਜ਼ਾਇਦਾਦ ਦੀ ਪ੍ਰਾਪਤੀ ਲਈ ਵੱਡੇ ਭਰਾ ਦੀ ਸੇਵਾ ਕਰੋ ਅਤੇ ਕਿਸੇ ਦੇ ਧਨ ਜਾਂ ਜ਼ਮੀਨ 'ਤੇ ਮਾੜੀ ਨਜ਼ਰ ਨਾ ਰੱਖੋ।

 ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।   

manju bala

This news is Edited By manju bala