ਧਨ ''ਚ ਵਾਧੇ ਲਈ ਵੀਰਵਾਰ ਨੂੰ ਕਰੋ ਇਹ ਉਪਾਅ

3/19/2020 10:20:33 AM

ਜਲੰਧਰ(ਬਿਊਰੋ)— ਵੀਰਵਾਰ ਨੂੰ ਬਹੁਤ ਹੀ ਖਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਘਰ 'ਚ ਖੁਸ਼ੀਆਂ ਅਤੇ ਦੁੱਖਾ ਨੂੰ ਦੂਰ ਕਰਨ ਲਈ ਵੀਰਵਾਰ ਨੂੰ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕੁਝ ਅਜਿਹੇ ਹੀ ਉਪਾਅ ਹਨ ਜਿਸ ਨੂੰ ਵੀਰਵਾਰ ਦੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਦੀ ਕ੍ਰਿਪਾ ਪ੍ਰਾਪਤ ਹੁੰਦੀ ਹੈ।
— ਪੀਲੇ ਰੰਗ ਦੇ ਕੱਪੜੇ
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਹੀ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।
— ਕੇਲੇ ਦੇ ਦਰਖੱਤ ਦੀ ਪੂਜਾ
ਵੀਰਵਾਰ ਦੇ ਦਿਨ ਕੇਲੇ ਦੇ ਦਰਖੱਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰਖੱਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕੇਲੇ ਦੇ ਦਰਖੱਤ 'ਤੇ ਚਨੇ ਦੀ ਦਾਲ ਚੜ੍ਹਾਉਣਾ ਵੀ ਸ਼ੁਭ ਹੁੰਦਾ ਹੈ।
— ਚਨੇ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ ਅਤੇ ਕੇਸਰ ਦਾ ਟਿੱਕਾ ਮੱਥੇ 'ਤੇ ਲਗਾਓ।
— ਇਸ ਦਿਨ ਵਿਸ਼ਣੂ ਭਗਵਾਨ ਦੀ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਦੀ ਪੂਜਾ ਨਾਲ ਦੇਵੀ ਲੱਕਸ਼ਮੀ ਖੁਸ਼ ਹੁੰਦੀ ਹੈ।
— ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰੋ
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਅਨਾਜ ਆਦਿ।
— ਕੱਚਾ ਦੁੱਧ ਚੜ੍ਹਾਓ
ਇਸ ਦਿਨ ਤੁਲਸੀ ਦੇ ਪੌਦੇ ਨੂੰ ਕੱਚਾ ਦੁੱਧ ਚੜ੍ਹਾਉਣਾ ਚਾਹੀਦਾ ਹੈ।
— ਮੰਤਰ ਜਾਪ
ਓਮ ਗ੍ਰਾਂ ਗ੍ਰੀਂ ਗ੍ਰੋਂ ਸ : ਗੁਰੂਵੇ ਨਮ: ਮੰਤਰ ਦਾ 108 ਵਾਰ ਜਾਪ ਕਰੋ।
— ਪੀਲੇ ਫੁੱਲ
ਇਸ ਦਿਨ ਤੁਸੀਂ ਕਿਸੇ ਵੀ ਮੰਦਰ 'ਚ ਜਾ ਕੇ ਪੀਲੇ ਫੁੱਲ ਵੀ ਚੜ੍ਹਾ ਸਕਦੋ ਹੋ।


manju bala

Edited By manju bala