ਮਾਂ ਲਕਸ਼ਮੀ ਦੀ ਕਿਰਪਾ ਪਾਉਣ ਲਈ ਸ਼ੁੱਕਰਵਾਰ ਨੂੰ ਕਰੋ ਇਹ ਕੰਮ

5/15/2020 12:24:13 PM

ਜਲੰਧਰ (ਬਿਊਰੋ)— ਹਿੰਦੂ ਧਰਮ ਵਿਚ ਮਾਤਾ ਲਕਸ਼ਮੀ ਨੂੰ ਧਨ ਦੀ ਦੇਵੀ ਦੇ ਰੂਪ ਵਿਚ ਪੂਜਿਆ ਜਾਂਦਾ ਹੈ। ਮਾਂ ਲਕਸ਼ਮੀ ਆਪਣੇ ਭਗਤਾਂ ਤੋਂ ਬਹੁਤ ਜਲਦੀ ਖੁਸ਼ ਹੋ ਜਾਂਦੀ ਹੈ। ਜ਼ਿੰਦਗੀ 'ਚ ਕਦੇ ਪੈਸੇ ਨੂੰ ਲੈ ਕੇ ਜੇਕਰ ਕੋਈ ਪ੍ਰੇਸ਼ਾਨੀ ਹੋ ਜਾਂਦੀ ਹੈ ਤਾਂ ਅਸੀਂ ਦੇਵੀ ਲਕਸ਼ਮੀ ਨੂੰ ਖੁਸ਼ ਕਰਨ ਲਈ ਕੁਝ ਨਾ ਕੁਝ ਉਪਾਅ ਕਰਦੇ ਹਾਂ। ਜਿਸ ਨਾਲ ਸਾਡੀ ਆਰਥਿਕ ਸਥਿਤੀ ਠੀਕ ਹੋ ਸਕੇ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਮਾਂ ਦੀ ਕਿਰਪਾ ਪਾਉਣ ਲਈ ਹਰ ਸ਼ੁੱਕਰਵਾਰ ਨੂੰ ਜੇਕਰ ਕੁਝ ਆਸਾਨ ਉਪਾਅ ਕੀਤਾ ਜਾਣ ਤਾਂ ਸਾਡੀਆਂ ਸਾਰੀਆਂ ਪ੍ਰੇਸ਼ਾਨੀਆਂ ਖਤਮ ਹੋ ਜਾਣਗੀਆਂ। ਇਸ ਦੇ ਨਾਲ ਹੀ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ।
ਕਰੋ ਇਹ ਉਪਾਅ-
ਸ਼ੁੱਕਰਵਾਰ ਦੇ ਦਿਨ ਬ੍ਰਹਮਾ ਮਹੂਰਤ ਵਿਚ ਉੱਠ ਕੇ ਇਸ਼ਨਾਨ ਕਰੋ। ਉਸ ਤੋਂ ਬਾਅਦ ਮਾਂ ਲਕਸ਼ਮੀ ਅਤੇ ਭਗਵਾਨ ਵਿਸ਼ਣੂ ਜੀ ਦੀ ਪੂਜਾ ਕਰੋ। ਸ਼ੁੱਧ ਘਿਓ ਦਾ ਦੀਵਾ ਜਗਾ ਕੇ ਸ਼੍ਰੀ ਸੂਕਤ ਦਾ ਪਾਠ ਕਰਨਾ ਚਾਹੀਦਾ ਹੈ।
— ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖਤ 'ਤੇ ਸਰ੍ਹੋਂ ਦੇ ਤੇਲ ਵਿਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਦੇ ਨਾਲ ਹੀ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ ਵਿਚ ਇਸ ਪ੍ਰਸਾਦ ਨੂੰ ਗਰੀਬਾਂ 'ਚ ਵੰਡ ਦਿਓ।
— ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਹੀ ਸ਼ੁੱਭ ਮੰਨਿਆ ਜਾਂਦਾ ਹੈ।
— ਮਾਤਾ ਲਕਸ਼ਮੀ ਦੀ ਪੂਜਾਂ ਕਰਨ ਤੋਂ ਬਾਅਦ ਸ਼ੰਖ ਵਿਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦੀ ਪੂਜਾ ਕਰਨ ਨਾਲ ਮਾਂ ਜਲਦੀ ਖੁਸ਼ ਹੁੰਦੀ ਹੈ।
— ਲਕਸ਼ਮੀ ਸ਼੍ਰੀ ਯੰਤਰ ਦਾ ਅਭਿਸ਼ੇਕ ਗਾਂ ਦੇ ਦੁੱਧ ਨਾਲ ਕਰੋ। ਇਸ ਤੋਂ ਬਾਅਦ ਉਸ ਪਾਣੀ ਨੂੰ ਪੂਰੇ ਘਰ ਵਿਚ ਛਿੜਕ ਦਿਓ। ਇਸ ਨਾਲ ਧਨ ਲਾਭ ਦੀ ਪ੍ਰਾਪਤੀ ਹੋਵੇਗੀ।
  ''ਓਮ ਸ਼੍ਰੀ ਸ਼ਰੀਏ ਨਮ:'' ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ 'ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਅਤੇ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ।


manju bala

Content Editor manju bala